ਜੈਪੁਰ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸੁਰੱਖਿਆ ਬਲਾਂ ਨੂੰ ਤਲਾਸ਼ੀ ਦੌਰਾਨ ਕੋਈ ਵਸਤੂ ਨਹੀਂ ਮਿਲੀ
Advertisement
ਜੈਪੁਰ ਵਿੱਚ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲੀਸ ਮੁਤਾਬਕ ਸਕੂਲਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਪਰ ਦੋਵਾਂ ਸਕੂਲਾਂ ’ਚੋਂ ਕੋਈ ਧਮਾਕਾਖੇਜ਼ ਸਮੱਗਰੀ ਜਾਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।
ਪੁਲੀਸ ਨੇ ਦੱਸਿਆ ਕਿ ਮੰਗਲਵਾਰ ਰਾਤ ਸਮੇਂ ਸਕੂਲ ਨੂੰ ਈ-ਮੇਲ ਰਾਹੀਂ ਧਮਕੀ ਮਿਲੀ, ਜਿਸ ਨੂੰ ਸਕੂਲ ਸਟਾਫ ਨੇ ਅੱਜ ਸਵੇਰੇ ਦੇਖਿਆ। ਸਟਾਫ ਨੇ ਤੁਰੰਤ ਈਮੇਲ ਬਾਰੇ ਪੁਲੀਸ ਨੂੰ ਸੂਚਿਤ ਕੀਤਾ।
Advertisement
ਪੁਲੀਸ ਨੇ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਇਮਾਰਤ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਸਥਾਨਕ ਪੁਲੀਸ, ਬੰਬ ਨਕਾਰਾ ਦਸਤੇ, ਅਤਿਵਾਦ-ਵਿਰੋਧੀ ਦਸਤੇ (ATS) ਨੇ ਸੂਹੀਆ ਕੁੱਤਿਆਂ ਦੀ ਮਦਦ ਨਾਲ ਸਕੂਲ ਕੰਪਲੈਕਸ ਅਤੇ ਨੇੜਲੇ ਸਥਾਨਾਂ ਦੀ ਤਲਾਸ਼ੀ ਲਈ। ਸਾਵਧਾਨੀ ਵਜੋਂ ਸਾਰੇ ਵਿਦਿਆਰਥੀਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ।
ਇਸੇ ਦੌਰਾਨ ਸੂਬਾਈ ਪੁਲੀਸ ਦੀ ਸਾਈਬਰ ਟੀਮ ਨੂੰ ਈਮੇਲਜ਼ ਭੇਜਣ ਵਾਲੇ ਦਾ ਪਤਾ ਲਗਾਉਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।
Advertisement