ਮੁੰਬਈ, 7 ਅਗਸਤਬੰਬੇ ਹਾਈ ਕੋਰਟ ਨੇ ਅੱਜ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਅਤੇ ਉਸ ਦੇ ਸਹਿਯੋਗੀ ਰਿਆਨ ਥੋਰਪੇ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ, ਜਿਸ ਕਾਰਨ ਦੋਵਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਉਨ੍ਹਾਂ ਵੱਲੋਂ ਆਪਣੀ ਗ੍ਰਿਫਤਾਰੀ ਤੇ ਰਿਮਾਂਡ ਹੁਕਮਾਂ ਨੂੰ ਚੁਣੌਤੀ ਦੇਣ ਖ਼ਿਲਾਫ਼ ਪਟੀਸ਼ਨ ਪਾਈ ਗਈ ਸੀ। ਦੋਵਾਂ ਨੂੰ ਐਪਸ ‘ਤੇ ਅਸ਼ਲੀਲ ਫਿਲਮਾਂ ਬਣਾ ਕੇ ਉਨ੍ਹਾਂ ਨੂੰ ਐਪਸ ’ਤੇ ਪਾਉਣ ਦਾ ਦੋਸ਼ ਹੈ।