ਨਵੀਂ ਦਿੱਲੀ, 15 ਜੁਲਾਈ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁਰੂ ਕੀਤੀ 75 ਦਿਨਾਂ ਦੀ ਵਿਸ਼ੇਸ਼ ਮੁਹਿੰਮ ਤਹਿਤ 18-59 ਸਾਲ ਦੇ ਲੋਕਾਂ ਨੂੰ ਅੱਜ ਤੋਂ ਸਰਕਾਰੀ ਟੀਕਾਕਰਨ ਕੇਂਦਰਾਂ ‘ਤੇ ਕੋਵਿਡ ਵੈਕਸੀਨ ਦੀਆਂ ਮੁਫ਼ਤ ਬੂਸਟਰ ਖੁਰਾਕਾਂ ਦਿੱਤੀਆਂ ਜਾ ਰਹੀਆਂ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਨਿਰਮਾਣ ਭਵਨ ਦੇ ਟੀਕਾਕਰਨ ਕੈਂਪ ਵਿੱਚ ‘ਕੋਵਿਡ ਟੀਕਾਕਰਨ ਅੰਮ੍ਰਿਤ ਮਹੋਤਸਵ’ ਦੀ ਸ਼ੁਰੂਆਤ ਕੀਤੀ।