ਬੰਗਲੌਰ, 10 ਦਸੰਬਰ
ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮੱਈ ਨੇ ਕਿਹਾ ਹੈ ਕਿ ਮਹਾਰਾਸ਼ਟਰ ਅਤੇ ਕਰਨਾਟਕ ਵਿਚਾਲੇ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਮਹਾਰਾਸ਼ਟਰ ਦੇ ਵਫਦ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨਾਲ ਕੋਈ ਫਰਕ ਨਹੀਂ ਪਵੇਗਾ। ਸ੍ਰੀ ਬੋਮਈ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮੁੱਦੇ ‘ਤੇ ਕੋਈ ਸਮਝੌਤਾ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਰਨਾਟਕ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੂੰ ਸਰਹੱਦੀ ਵਿਵਾਦ ‘ਤੇ ਸੋਮਵਾਰ ਨੂੰ ਸ਼ਾਹ ਨੂੰ ਮਿਲਣ ਲਈ ਕਿਹਾ ਹੈ।