ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੀਨ ਨਾਲ ਸਰਹੱਦੀ ਵਿਵਾਦ ਸੁਰੱਖਿਆ ਲਈ ਸਭ ਤੋਂ ਵੱਡੀ ਚੁਣੌਤੀ: ਚੌਹਾਨ

ਸੀ ਡੀ ਅੈੱਸ ਨੇ ਪਾਕਿਸਤਾਨ ਦੀ ਪ੍ਰੌਕਸੀ ਜੰਗ ਅਤੇ ਖੇਤਰੀ ਅਸਥਿਰਤਾ ਨੂੰ ਵੀ ਦੇਸ਼ ਲਈ ਚੁਣੌਤੀ ਦੱਸਿਆ
ਸੀ ਡੀ ਐੱਸ ਜਨਰਲ ਅਨਿਲ ਚੌਹਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਚੀਫ ਆਫ ਡਿਫੈਂਸ ਸਟਾਫ (ਸੀ ਡੀ ਐੱਸ) ਜਨਰਲ ਅਨਿਲ ਚੌਹਾਨ ਨੇ ਅੱਜ ਇੱਥੇ ਕਿਹਾ ਕਿ ਚੀਨ ਨਾਲ ਅਣਸੁਲਝਿਆ ਸਰਹੱਦੀ ਵਿਵਾਦ ਦੇਸ਼ ਦੀ ਸੁਰੱਖਿਆ ਲਈ ਸਭ ਤੋਂ ਵੱਡੀ ਚੁਣੌਤੀ ਹੈ। ਇਸ ਤੋਂ ਬਾਅਦ ਪਾਕਿਸਤਾਨ ਦੀ ‘ਜਖ਼ਮ ਦੇਣ’ ਦੀ ਰਣਨੀਤੀ ਅਤੇ ‘ਪ੍ਰੌਕਸੀ ਜੰਗ’ ਹੈ। ਉਨ੍ਹਾਂ ਕਿਹਾ ਕਿ ਤੀਜੀ ਚੁਣੌਤੀ ਖੇਤਰੀ ਅਸਥਿਰਤਾ ਅਤੇ ਭਾਰਤ ’ਤੇ ਇਸ ਦਾ ਪ੍ਰਭਾਵ ਹੈ। ਭਵਿੱਖ ਦੀਆਂ ਜੰਗਾਂ ’ਤੇ ਤਕਨਾਲੋਜੀ ਦੇ ਪ੍ਰਭਾਵ ਨੂੰ ਸਮਝਣਾ ਅਤੇ ਇਸ ਨਾਲ ਨਜਿੱਠਣਾ ਵੀ ਵੱਡੀ ਚੁਣੌਤੀ ਹੈ। ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਸੀ ਡੀ ਐੱਸ ਨੇ ਕਿਹਾ ਕਿ ਦੋ ਪ੍ਰਮਾਣੂ ਹਥਿਆਰਾਂ ਵਾਲੇ ਵਿਰੋਧੀਆਂ ਤੋਂ ਪੈਦਾ ਹੋਣ ਵਾਲੇ ਖ਼ਤਰਿਆਂ ਨਾਲ ਨਜਿੱਠਣਾ ਭਾਰਤ ਲਈ ਇੱਕ ਹੋਰ ਵੱਡੀ ਚੁਣੌਤੀ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਦੀ ਰਵਾਇਤੀ ਜੰਗ ਲਈ ਤਿਆਰ ਰਹਿਣਾ ਪਵੇਗਾ। ਜਨਰਲ ਚੌਹਾਨ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਨੂੰ ‘ਅਪਰੇਸ਼ਨ ਸਿੰਧੂਰ’ ਦੌਰਾਨ ਪੂਰੀ ਖੁੱਲ੍ਹ ਦਿੱਤੀ ਗਈ ਸੀ। ਇਸ ਦਾ ਉਦੇਸ਼ ਨਾ ਸਿਰਫ਼ ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਣਾ ਸੀ, ਸਗੋਂ ਸਰਹੱਦ ਪਾਰ ਅਤਿਵਾਦ ’ਤੇ ਲਾਲ ਲਕੀਰ ਖਿੱਚਣਾ ਵੀ ਸੀ।

Advertisement
Advertisement
Show comments