ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤ

ਵਿਨਹੇਡੋ, 10 ਅਗਸਤ ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਓ ਪਾਓਲੋ ਦੇ ਮਹਾਨਗਰ ਤੋਂ ਲਗਭਗ 80 ਕਿਲੋਮੀਟਰ ਉੱਤਰ-ਪੱਛਮ ਵਿੱਚ ਵਿਨਹੇਡੋ ਸ਼ਹਿਰ...
ਹਿਰਾਸ਼ੀ ਇਲਾਕੇ ਵਿੱਚ ਹਾਦਸਾਗ੍ਰਤ ਹੋਇਆ ਜਹਾਜ਼। ਫੋਟੋ ਪੀਟੀਆਈ।
Advertisement

ਵਿਨਹੇਡੋ, 10 ਅਗਸਤ

ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ।

Advertisement

ਜਾਣਕਾਰੀ ਅਨੁਸਾਰ ਸਾਓ ਪਾਓਲੋ ਦੇ ਮਹਾਨਗਰ ਤੋਂ ਲਗਭਗ 80 ਕਿਲੋਮੀਟਰ ਉੱਤਰ-ਪੱਛਮ ਵਿੱਚ ਵਿਨਹੇਡੋ ਸ਼ਹਿਰ ਵਿੱਚ ਜਹਾਜ਼ ਡਿੱਗਣ ਦੀ ਘਟਨਾ ਵਾਪਰੀ ਹੈ, ਹਾਲਾਂਕਿ ਉਥੇ ਹੋਏ ਜਾਨੀ-ਮਾਲੀ ਨੁਕਸਾਨ ਬਾਰੇ ਹਾਲੇ ਸੂਚਨਾ ਨਹੀਂ ਮਿਲ ਸਕੀ ਹੈ। ਮੌਕੇ 'ਤੇ ਮੌਜੂਦ ਵਿਅਕਤੀਆਂ ਨੇ ਕਿਹਾ ਕਿ ਸਥਾਨਕ ਨਿਵਾਸੀਆਂ ਵਿੱਚ ਕੋਈ ਪੀੜਤ ਨਹੀਂ ਸੀ।

ਏਅਰਲਾਈਨ ਵੋਏਪਾਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਸਦਾ ਜਹਾਜ਼ ਏਟੀਆਰ 72 ਟਵਿਨ-ਇੰਜਣ ਟਰਬੋਪ੍ਰੌਪ ਸਾਓ ਪਾਓਲੋ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਗੁਆਰੁਲਹੋਸ ਲਈ ਜਾ ਰਿਹਾ ਸੀ, ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਵਾਈ ਜਹਾਜ਼ ਵਿਚ ਵਿੱਚ 57 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ।

ਏਅਰਲਾਈਨ ਨੇ ਕਿਹਾ ਕਿ ਉਹ ਪੀੜਤਾਂ ਦੇ ਪਰਿਵਾਰਾਂ ਨੂੰ ਬੇਰੋਕ ਸਹਾਇਤਾ ਦੇ ਪ੍ਰਬੰਧ ਨੂੰ ਤਰਜੀਹ ਦੇ ਰਿਹਾ ਹੈ ਅਤੇ ਦੁਰਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਕਾਰੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਹਿਯੋਗ ਕਰ ਰਿਹਾ ਹੈ। -ਏਪੀ

Advertisement
Show comments