ਨਵੀਂ ਦਿੱਲੀ, 2 ਜੂਨ
ਸੀਬੀਆਈ ਨੇ 100 ਕਰੋੜ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅੱਜ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ’ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਅਤੇ ਹੋਰਾਂ ਖ਼ਿਲਾਫ਼ ਇਕ ਦੋਸ਼ ਪੱਤਰ ਦਾਖ਼ਲ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਦੇਸ਼ਮੁਖ ਖ਼ਿਲਾਫ਼ ਲਗਾਏ ਗਏ 100 ਕਰੋੜ ਰੁਪਏ ਦੀ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਜਾਂਚ ਦੇ ਸਿਲਸਿਲੇ ’ਚ ਇਹ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਹੈ। ਇਕ ਦਿਨ ਪਹਿਲਾਂ ਹੀ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਬਰਖਾਸਤ ਪੁਲੀਸ ਅਧਿਕਾਰੀ ਸਚਿਨ ਵਾਜ਼ੇ ਦੀ ਸਰਕਾਰੀ ਗਵਾਹ ਬਣਨ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਸੀ। -ਪੀਟੀਆਈ