ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਭਾਰਤ ਦੀ ਦੋ ਰੋਜ਼ਾ ਫੇਰੀ ਲਈ ਮੁੰਬਈ ਪੁੱਜੇ

ਰਾਜਪਾਲ ਅਚਾਰੀਆ ਦੇਵਵ੍ਰਤ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ’ਤੇ ਕੀਤਾ ਸਵਾਗਤ
ਮਹਾਰਾਸ਼ਟਰ ਦੇ ਰਾਜਪਾਲ ਅਚਾਰੀਆ ਦੇਵਵ੍ਰਤ ਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਮੁੰਬਈ ਹਵਾਈ ਅੱਡੇ ’ਤੇ ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਰਸਮੀ ਸਵਾਗਤ ਕਰਦੇ ਹੋਏ। ਫੋਟੋ: ਪੀਟੀਆਈ
Advertisement

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਰਤ ਦੀ ਵਿੱਤੀ ਰਾਜਧਾਨੀ ਮੁੰਬਈ ਪਹੁੰਚੇ। ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਲੰਡਨ ਤੋਂ ਇੱਕ ਵਪਾਰਕ ਵਫ਼ਦ ਨਾਲ ਆਏ ਸਟਾਰਮਰ ਦਾ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ’ਤੇ ਸਵਾਗਤ ਕੀਤਾ। ਮੋਦੀ ਅਤੇ ਸਟਾਰਮਰ ਵੀਰਵਾਰ ਨੂੰ ਮੁੰਬਈ ਵਿੱਚ ਭਾਰਤ-ਯੂਕੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ਦੀ ਕੜੀ ਵਜੋਂ ਮਿਲਣਗੇ। ਉਹ ਸ਼ਹਿਰ ਵਿੱਚ ਸੀਈਓ (ਮੁੱਖ ਕਾਰਜਕਾਰੀ ਅਧਿਕਾਰੀ) ਫੋਰਮ ਅਤੇ ‘ਗਲੋਬਲ ਫਿਨਟੈਕ ਫੈਸਟ’ ਦੇ ਛੇਵੇਂ ਐਡੀਸ਼ਨ ਵਿੱਚ ਸ਼ਾਮਲ ਹੋਣਗੇ।

ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਮੁੰਬਈ ਪਹੁੰਚਣ ਮਗਰੋਂ ਹਵਾਈ ਜਹਾਜ਼ ’ਚੋਂ ਉਤਰਦੇ ਹੋਏ। ਫੋਟੋ: ਪੀਟੀਆਈ

ਮੋਦੀ ਅਤੇ ਸਟਾਰਮਰ ਤਜਵੀਜ਼ਤ ਮੁਲਾਕਾਤ ਦੌਰਾਨ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਦੇ ਵੱਖ-ਵੱਖ ਪਹਿਲੂਆਂ ਵਿੱਚ ਪ੍ਰਗਤੀ ਦੀ ਸਮੀਖਿਆ ਕਰਨਗੇ, ਜੋ ਕਿ ਵਿਜ਼ਨ 2035 ਰੋਡਮੈਪ ਮੁਤਾਬਕ ਹੈ। ਇਸ ਵਿੱਚ ਵਪਾਰ ਅਤੇ ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ, ਰੱਖਿਆ, ਜਲਵਾਯੂ ਅਤੇ ਊਰਜਾ, ਸਿਹਤ, ਸਿੱਖਿਆ ਅਤੇ ਲੋਕਾਂ ਤੋਂ ਲੋਕਾਂ ਦੇ ਸਬੰਧਾਂ ਸਮੇਤ ਵੱਖ ਵੱਖ ਖੇਤਰਾਂ ਵਿੱਚ ਪਹਿਲਕਦਮੀਆਂ ਸ਼ਾਮਲ ਹਨ। ਦੋਵੇਂ ਆਗੂ ਕਾਰੋਬਾਰੀ ਅਤੇ ਉਦਯੋਗ ਦੇ ਨੇਤਾਵਾਂ ਨਾਲ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ ਵਿਚ ਪੇਸ਼ ਕੀਤੇ ਗਏ ਮੌਕਿਆਂ ਬਾਰੇ ਚਰਚਾ ਕਰਨਗੇ। ਇਹ ਸਮਝੌਤਾ ਭਾਰਤ-ਯੂਕੇ ਦਰਮਿਆਨ ਭਵਿੱਖੀ ਆਰਥਿਕ ਭਾਈਵਾਲੀ ਦਾ ਕੇਂਦਰੀ ਥੰਮ੍ਹ ਹੈ। ਉਹ ਖੇਤਰੀ ਅਤੇ ਵਿਸ਼ਵਵਿਆਪੀ ਮਹੱਤਵ ਦੇ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ। ਦੋਵੇਂ ਆਗੂ  ਉਦਯੋਗ ਮਾਹਰਾਂ, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਨਾਲ ਵੀ ਗੱਲਬਾਤ ਕਰਨਗੇ।

Advertisement

Advertisement
Tags :
British PMGovernor Acharya DevvratIndia UK RelationsKeir StarmerMumbaiਕੀਰ ਸਟਾਰਮਰਪ੍ਰਧਾਨ ਮੰਤਰੀ ਨਰਿੰਦਰ ਮੋਦੀਬਰਤਾਨਵੀ ਪ੍ਰਧਾਨ ਮੰਤਰੀਮੁੰਬਈ
Show comments