ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਤਾਨੀਆ ਦੇ ਪ੍ਰਧਾਨ ਮੰਤਰੀ ਸਟਾਰਮਰ ਅਗਲੇ ਹਫ਼ਤੇ ਆਉਣਗੇ ਭਾਰਤ

ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਗਲੇ ਹਫ਼ਤੇ ਭਾਰਤ ਦਾ ਦੋ ਦਿਨਾਂ ਦੌਰਾ ਕਰਨਗੇ। ਪਿਛਲੇ ਸਾਲ ਜੁਲਾਈ ਵਿੱਚ ਸਿਖਰਲੇ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਭਾਰਤ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ 8...
Advertisement
ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਗਲੇ ਹਫ਼ਤੇ ਭਾਰਤ ਦਾ ਦੋ ਦਿਨਾਂ ਦੌਰਾ ਕਰਨਗੇ। ਪਿਛਲੇ ਸਾਲ ਜੁਲਾਈ ਵਿੱਚ ਸਿਖਰਲੇ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਭਾਰਤ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ 8 ਤੋਂ 9 ਅਕਤੂਬਰ ਤੱਕ ਸਟਾਰਮਰ ਦਾ ਭਾਰਤ ਦੌਰਾ ਭਾਰਤ ਤੇ ਯੂਕੇ ਵਿਚਾਲੇ ਭਾਈਵਾਲੀ ਮਜ਼ਬੂਤ ਕਰਨ ਦਾ ਅਹਿਮ ਮੌਕਾ ਹੋਵੇਗਾ। ਸਟਾਰਮਰ 9 ਅਕਤੂਬਰ ਨੂੰ ਮੁੰਬਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਵੀ ਕਰਨਗੇ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਦੋਵੇਂ ਪ੍ਰਧਾਨ ਮੰਤਰੀ 'ਵਿਜ਼ਨ 2035' ਤਹਿਤ ਭਾਰਤ-ਬਰਤਾਨੀਆ ਵਿਆਪਕ ਰਣਨੀਤਕ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ ਜੋ ਕਿ ਪ੍ਰੋਗਰਾਮਾਂ ਅਤੇ ਪਹਿਲਕਦਮੀਆਂ ਦਾ ਇੱਕ ਕੇਂਦਰਿਤ ਤੇ ਸਮਾਂਬੱਧ 10-ਸਾਲਾ ਰੋਡਮੈਪ ਹੈ। 
Advertisement
Show comments