ਕਰੂਰ ਭਗਦੜ: ਪੀੜਤ ਪਰਿਵਾਰਾਂ ਨੂੰ 20 ਲੱਖ ਰੁਪਏ ਦੇਣਗੇ ਵਿਜੇ
ਅਦਾਕਾਰ ਤੋਂ ਸਿਆਸਤਦਾਨ ਬਣੇ ਟੀਵੀਕੇ ਮੁਖੀ ਵਿਜੇ ਨੇ ਦੁੱਖ ਜਤਾਇਆ
Advertisement
ਅਦਾਕਾਰ ਤੋਂ ਸਿਆਸਤਦਾਨ ਬਣੇ TVK ਮੁਖੀ ਵਿਜੇ ਨੇ ਅੱਜ ਇੱਥੇ ਐਲਾਨ ਕੀਤਾ ਕਿ 27 ਸਤੰਬਰ ਨੂੰ ਕਰੂਰ ਵਿੱਚ ਉਨ੍ਹਾਂ ਦੀ ਪਾਰਟੀ ਦੀ ਰੈਲੀ ਦੌਰਾਨ ਭਗਦੜ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਦਿੱਤੇ ਜਾਣਗੇ।
ਅਦਾਕਾਰ-ਰਾਜਨੇਤਾ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ, ਜਿਸ ਵਿੱਚ ਕਰੀਬ 38 ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
Advertisement
ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ।
ਉਨ੍ਹਾਂ ਕਿਹਾ, ‘‘ਮੈਂ ਜਾਣਦਾ ਹਾਂ ਕਿ ਤੁਹਾਡੇ ਘਾਟੇ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਇਹ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹਾਲਾਂਕਿ, ਇਸ ਔਖੀ ਘੜੀ ’ਚ ਤੁਹਾਡੇ ਨਾਲ ਖੜ੍ਹਾ ਹੋਣਾ ਅਤੇ ਤੁਹਾਡੇ ਦੁੱਖ ਨੂੰ ਸਾਂਝਾ ਕਰਨਾ ਮੇਰਾ ਫਰਜ਼ ਹੈ।’’
ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਜ਼ੇਰੇ ਇਲਾਜ ਵਿਅਕਤੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਵੇਗੀ।
Advertisement