ਦੀਵਾਲੀ ਦੇ ਮੱਦੇਨਜ਼ਰ ਬੀ ਐੱਸ ਐੱਫ ਨੇ ਸਰਹੱਦ ’ਤੇ ਚੌਕਸੀ ਵਧਾਈ
ਦੀਵਾਲੀ ਦੇ ਜਸ਼ਨਾਂ ਤੋਂ ਪਹਿਲਾਂ ਬਾਰਡਰ ਸਿਕਿਓਰਿਟੀ ਫੋਰਸ (ਬੀ.ਐੱਸ.ਐੱਫ.) ਨੇ ਜੰਮੂ ਅਤੇ ਕਸ਼ਮੀਰ ਦੇ ਅਰਨੀਆ ਸੈਕਟਰ ਵਿੱਚ ਕੌਮਾਂਤਰੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ। ਸਰਹੱਦੀ ਇਲਾਕਿਆਂ ਵਿੱਚ ਚੌਵੀ ਘੰਟੇ ਸੁਰੱਖਿਆ ਯਕੀਨੀ ਬਣਾਉਣ ਲਈ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਗਈ...
Advertisement
ਦੀਵਾਲੀ ਦੇ ਜਸ਼ਨਾਂ ਤੋਂ ਪਹਿਲਾਂ ਬਾਰਡਰ ਸਿਕਿਓਰਿਟੀ ਫੋਰਸ (ਬੀ.ਐੱਸ.ਐੱਫ.) ਨੇ ਜੰਮੂ ਅਤੇ ਕਸ਼ਮੀਰ ਦੇ ਅਰਨੀਆ ਸੈਕਟਰ ਵਿੱਚ ਕੌਮਾਂਤਰੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ।
ਸਰਹੱਦੀ ਇਲਾਕਿਆਂ ਵਿੱਚ ਚੌਵੀ ਘੰਟੇ ਸੁਰੱਖਿਆ ਯਕੀਨੀ ਬਣਾਉਣ ਲਈ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਗਈ ਹੈ।
Advertisement
ਤਿਉਹਾਰਾਂ ਦੇ ਸਮੇਂ ਦੇ ਬਾਵਜੂਦ ਬੀ.ਐੱਸ.ਐੱਫ. ਦੇ ਕਰਮਚਾਰੀ ਪੂਰੀ ਤਰ੍ਹਾਂ ਚੌਕਸ ਹਨ ਅਤੇ ਦੇਸ਼ ਦੀ ਰਾਖੀ ਲਈ ਵਚਨਬੱਧ ਹਨ। ਇੱਕ ਬੀ.ਐੱਸ.ਐੱਫ. ਅਧਿਕਾਰੀ ਨੇ ਕਿਹਾ ਕਿ ਫੋਰਸ ਕਿਸੇ ਵੀ ਸੁਰੱਖਿਆ ਚੁਣੌਤੀ ਦਾ ਜਵਾਬ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ।
ਸਰਹੱਦ ’ਤੇ ਜਸ਼ਨਾਂ ਬਾਰੇ ਗੱਲ ਕਰਦੇ ਹੋਏ ਇੱਕ ਬੀ ਐੱਸ ਐੱਫ ਅਧਿਕਾਰੀ ਨੇ ਕਿਹਾ, ‘‘ਜਨਤਾ ਨੂੰ ਸੰਦੇਸ਼ ਇਹ ਹੈ ਕਿ ਉਹ ਆਪਣੇ ਪਰਿਵਾਰਾਂ ਨਾਲ ਦੀਵਾਲੀ ਖੁਸ਼ੀ ਨਾਲ ਮਨਾਉਣ, ਇਹ ਭਰੋਸਾ ਰੱਖੋ ਕਿ ਬੀ ਐੱਸ ਐੱਫ ਚੌਕਸ ਹੈ ਅਤੇ ਕਿਸੇ ਵੀ ਖਤਰੇ ਦਾ ਜ਼ੋਰਦਾਰ ਜਵਾਬ ਦੇਣ ਲਈ ਤਿਆਰ ਹੈ।
Advertisement