ਜੰਮੂ, 23 ਜੂਨ
ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ’ਤੇ ਬੀਐੱਸਐੱਫ ਨੇ ਨਸ਼ੀਲੇ ਪਦਾਰਥਾਂ ਦੇ ਪਾਕਿਸਤਾਨੀ ਤਸਕਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਤੇ ਉਸ ਪਾਸੋਂ 27 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੀ ਕੌਮਾਂਤਰੀ ਮੰਡੀ ਵਿੱਚ ਕੀਮਤ 135 ਕਰੋੜ ਰੁਪਏ ਹੈ। ਬੀਐੱਸਐੱਫ) ਦੇ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਹੀਰਾਨਗਰ ਸੈਕਟਰ ਦੇ ਸਰਹੱਦੀ ਚੌਕੀ (ਬੀਓਪੀ) ਪਾਨਸਰ ਖੇਤਰ ਦੀ ਹੈ।
ਬੀਐੱਸਐੱਫ ਦੇ ਜਵਾਨਾਂ ਨੇ ਦੇਖਿਆ ਕਿ ਸਮਗਲਰ ਸਰਹੱਦ ਦੇ ਦੂਜੇ ਪਾਸਿਓਂ ਭਾਰਤੀ ਖੇਤਰ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਵਾਨਾਂ ਨੇ ਉਸ ਨੂੰ ਲਲਕਾਰਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਤਸਕਰ ਦੀ ਪਛਾਣ ਕੀਤੀ ਜਾ ਰਹੀ ਹੈ।