ਲਖਨਊ: ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਸੱਤਾਧਾਰੀਆਂ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਪੈਸੇ ਦੀ ਅੰਨ੍ਹੀ ਵਰਤੋਂ ਕਰਨ ਦੇ ਬਾਵਜੂਦ ਪੂਰੇ ਸੂਬੇ ਵਿੱਚ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ। ਉਨ੍ਹਾਂ ਕਿਹਾ ਕਿ ਇਹ ਨਤੀਜੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਵਿੱਚ ਨਵੀਂ ਊਰਜਾ, ਜੋਸ਼ ਭਰਨ ਅਤੇ ਹੌਸਲਾ ਬੁਲੰਦ ਕਰਨ ਵਾਲੇ ਹਨ। ਉਨ੍ਹਾਂ ਇਸ ਲਈ ਲੋਕਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੇ ਛੋਟੇ-ਵੱਡੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਉੱਤਰ ਪ੍ਰਦੇਸ਼ ਦੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਬਸਪਾ ਉਮੀਦਵਾਰਾਂ ਲਈ ਆਮ ਸਹਿਮਤੀ ਬਣ ਗਈ ਸੀ, ਉਥੇ ਪਾਰਟੀ ਲਈ ਵਧੀਆ ਨਤੀਜੇ ਆਏ ਹਨ। -ਪੀਟੀਆਈ