ਬਸਪਾ ਆਪਣੇ ਦਮ ’ਤੇ ਲੜੇਗੀ ਬਿਹਾਰ ਵਿਧਾਨ ਸਭਾ ਚੋਣਾਂ: ਮਾਇਆਵਤੀ
ਬਹੁਜਨ ਸਮਾਜ ਪਾਰਟੀ ਪ੍ਰਧਾਨ ਮਾਇਆਵਤੀ ਨੇ ਅੱਜ ਕਿਹਾ ਕਿ ਬਸਪਾ ਅਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ। ਦੋ ਰੋਜ਼ਾ ਉੱਚ ਪੱਧਰੀ ਸਮੀਖਿਆ ਮੀਟਿੰਗਾਂ ਮਗਰੋਂ ਪਾਰਟੀ ਪ੍ਰੋਗਰਾਮਾਂ ਦੇ ਖਾਕੇ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਮਾਇਆਵਤੀ ਨੇ ਇਨ੍ਹਾਂ ਚੋਣਾਂ...
Advertisement
ਬਹੁਜਨ ਸਮਾਜ ਪਾਰਟੀ ਪ੍ਰਧਾਨ ਮਾਇਆਵਤੀ ਨੇ ਅੱਜ ਕਿਹਾ ਕਿ ਬਸਪਾ ਅਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ। ਦੋ ਰੋਜ਼ਾ ਉੱਚ ਪੱਧਰੀ ਸਮੀਖਿਆ ਮੀਟਿੰਗਾਂ ਮਗਰੋਂ ਪਾਰਟੀ ਪ੍ਰੋਗਰਾਮਾਂ ਦੇ ਖਾਕੇ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਮਾਇਆਵਤੀ ਨੇ ਇਨ੍ਹਾਂ ਚੋਣਾਂ ਦੀ ਵਿਸ਼ੇਸ਼ ਜ਼ਿੰਮੇਵਾਰੀ ਬਸਪਾ ਦੇ ਕੌਮੀ ਕੋਆਰਡੀਨੇਟਰ ਤੇ ਆਪਣੇ ਭਤੀਜੇ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਤੇ ਰਾਜ ਸਭਾ ਮੈਂਬਰ ਰਾਮਜੀ ਗੌਤਮ ਅਤੇ ਪਾਰਟੀ ਦੀ ਬਿਹਾਰ ਇਕਾਈ ਨੂੰ ਸੌਂਪੀ ਹੈ। ਬਸਪਾ ਮੁਖੀ ਨੇ ਆਪਣੇ ਅਧਿਕਾਰਤ ‘ਐਕਸ’ ਹੈਂਡਲ ’ਤੇ ਕਿਹਾ, ‘‘ਉਮੀਦਵਾਰਾਂ ਦੀ ਚੋਣ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੀ ਸਮੁੱਚੀ ਤਿਆਰੀ ਸਬੰਧੀ ਸੀਨੀਅਰ ਅਹੁਦੇਦਾਰਾਂ ਨਾਲ ਚਰਚਾ ਕੀਤੀ ਗਈ।’’
Advertisement
Advertisement