DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Budget: ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ, ਵਿੱਤ ਮੰਤਰੀ ਵੱਲੋਂ ਸਦਨ ’ਚ ਫਾਇਨਾਂਸ ਬਿੱਲ ਪੇਸ਼

Lok Sabha adjourned, to meet again on February 3
  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿਚ ਬਜਟ ਪੇਸ਼ ਕਰਦੇ ਹੋਏ। ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 1 ਫਰਵਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕੇਂਦਰੀ ਬਜਟ ਪੇਸ਼ ਕੀਤੇ ਜਾਣ ਮਗਰੋਂ ਲੋਕ ਸਭਾ 3 ਫਰਵਰੀ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਂਝ ਸਦਨ ਦੀ ਕਾਰਵਾਈ ਅੱਗੇ ਪਾਉਣ ਤੋਂ ਪਹਿਲਾਂ ਸੀਤਾਰਮਨ ਵੱਲੋਂ ਲੋਕ ਸਭਾ ਵਿਚ ਫਾਇਨਾਂਸ ਬਿੱਲ 2025 ਪੇਸ਼ ਕੀਤਾ ਗਿਆ।

Advertisement

ਵਿੱਤ ਮੰਤਰੀ ਨੇ ਕੇਂਦਰੀ ਬਜਟ 2025-26 ਪੇਸ਼ ਕਰਦਿਆਂ ਖੇਤੀਬਾੜੀ, ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ (MSMEs), ਨਿਵੇਸ਼ ਅਤੇ ਬਰਾਮਦ ’ਤੇ ਜ਼ੋਰ ਦਿੰਦੇ ਹੋਏ ਭਾਰਤ ਦੇ ਨਿਰੰਤਰ ਆਰਥਿਕ ਵਿਸਤਾਰ ਲਈ ਇੱਕ ਰੋਡਮੈਪ ਦੀ ਰੂਪਰੇਖਾ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਰਣਨੀਤਕ ਸੁਧਾਰ ਰੁਜ਼ਗਾਰ ਸਿਰਜਣ, ਸਵੈ-ਨਿਰਭਰਤਾ ਅਤੇ ਵਧੀ ਹੋਈ ਵਿਸ਼ਵ ਮੁਕਾਬਲੇਬਾਜ਼ੀ ਲਈ ਉਤਪ੍ਰੇਰਕ ਵਜੋਂ ਕੰਮ ਕਰਨਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜਟ ਵਿਕਾਸ ਨੂੰ ਰਫ਼ਤਾਰ ਦੇਣ ਅਤੇ ਵਿਕਸਤ ਭਾਰਤ ਬਣਨ ਵੱਲ ਭਾਰਤ ਦੀਆਂ ਇੱਛਾਵਾਂ ਨੂੰ ਅੱਗੇ ਵਧਾਉਣ ਵੱਲ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਮੱਧ ਵਰਗ ਅਰਥਚਾਰੇ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ। ਉਨ੍ਹਾਂ 12 ਲੱਖ ਰੁਪਏ ਦੀ ਆਮਦਨ ਤੱਕ ਕੋਈ ਇਨਕਮ ਟੈਕਸ ਨਾ ਲਗਾਉਣ ਦਾ ਐਲਾਨ ਕੀਤਾ।

ਉਨ੍ਹਾਂ ਮੱਧ ਵਰਗ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕਿਹਾ, ‘‘ਅਸੀਂ ਸਮੇਂ-ਸਮੇਂ ’ਤੇ ਟੈਕਸ ਦੇ ਬੋਝ ਨੂੰ ਘਟਾਇਆ ਹੈ। ਮੈਨੂੰ ਹੁਣ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ 12 ਲੱਖ ਰੁਪਏ ਦੀ ਆਮਦਨ ਤੱਕ ਕੋਈ ਆਮਦਨ ਟੈਕਸ ਨਹੀਂ ਲੱਗੇਗਾ।’’ -ਪੀਟੀਆਈ

Advertisement
×