
ਨਵੀਂ ਦਿੱਲੀ, 6 ਫਰਵਰੀ
ਅਡਾਨੀ ਸਮੂਹ ਨਾਲ ਜੁੜੇ ਮੁੱਦੇ ’ਤੇ ਸੰਸਦ ’ਚ ਚਰਚਾ ਅਤੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਵਿੱਚ ਅੱਜ ਲਗਾਤਾਰ ਤੀਜੇ ਦਿਨ ਵੀ ਕੰਮਕਾਜ ਨਾ ਹੋ ਸਕਿਆ। ਸਦਨ ’ਚ ਅੱਜ ਵੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅਡਾਨੀ ਸਮੂਹ ਉੱਤੇ ‘ਹਿੰਡਨਬਰਗ ਰਿਸਰਚ’ ਦੀ ਰਿਪੋਰਟ ਅਤੇ ਸ਼ੇਅਰ ਬਾਜ਼ਾਰ ’ਚ ਇਸ ਨਾਲ ਜੁੜੇ ਘਟਨਾਕ੍ਰਮ ਦੀ ਜਾਂਚ ਕਰਨ ਅਤੇ ਇਸ ਮੁੱਦੇ ’ਤੇ ਚਰਚਾ ਕਰਨ ਲਈ ਜੇਪੀਸੀ ਦੇ ਗਠਨ ਦੀ ਮੰਗ ਕੀਤੀ ਹੈ| ਸੰਸਦ ’ਚ ਹੰਗਾਮਾ ਹੋਇਆ ਅਤੇ ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਤੋਂ ਕਰਨ ਤੋਂ ਬਾਅਦ ਮੰਗਲਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ ਬਾਅਦ ਦੁਪਹਿਰ 2 ਵਜੇ ਸਦਨ ਦੀ ਮੀਟਿੰਗ ਸ਼ੁਰੂ ਹੋਈ ਤਾਂ ਪ੍ਰਧਾਨਗੀ ਮੰਡਲ ਦੇ ਚੇਅਰਮੈਨ ਕੇ. ਸੋਲੰਕੀ ਨੇ ਜ਼ਰੂਰੀ ਕਾਗਜ਼ਾਤ ਪੇਸ਼ ਕੀਤੇ। ਇਸ ਦੌਰਾਨ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਸੀਟ ਨੇੜੇ ਆ ਗਏ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ