Bus Accident: ਮਹਾਰਾਸ਼ਟਰ ਵਿੱਚ ਬੱਸ ਹਾਦਸੇ ’ਚ 9 ਹਲਾਕ; 25 ਜ਼ਖ਼ਮੀ
ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦਿਆਂ ਪਲਟੀ ਬੱਸ; ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
Advertisement
ਮੁੰਬਈ, 29 ਨਵੰਬਰ
ਇੱਥੋਂ ਦੇ ਗੋਂਦੀਆ ਵਿਚ ਅੱਜ ਦੁਪਹਿਰ ਵੇਲੇ ਇਕ ਬੱਸ ਦੇ ਪਲਟਣ ਕਾਰਨ 9 ਯਾਤਰੀ ਹਲਾਕ ਹੋ ਗਏ ਜਦਕਿ 25 ਜਣੇ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ (ਐਮਐਚ 09 ਈਐਮ 1273) ਭੰਡਾਰਾ ਤੋਂ ਗੋਂਦੀਆ ਆ ਰਹੀ ਸੀ। ਰਸਤੇ ’ਚ ਬੱਸ ਦਾ ਡਰਾਈਵਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦਿਆਂ ਕੰਟਰੋਲ ਗੁਆ ਬੈਠਾ ਜਿਸ ਕਾਰਨ ਬੱਸ ਰੇਲਿੰਗ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਫਰਾਰ ਹੋ ਗਿਆ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਾਇਆ ਗਿਆ। ਇਸ ਮੌਕੇ ਮਹਾਰਾਸ਼ਟਰ ਦੇ ਏਕਨਾਥ ਸ਼ਿੰਦੇ ਨੇ ਘਟਨਾ ’ਤੇ ਅਫਸੋਸ ਜ਼ਾਹਰ ਕਰਦਿਆਂ ਮਰਨ ਵਾਲਿਆਂ ਦੇ ਪਰਿਵਾਰ ਨੂੰ ਦਸ-ਦਸ ਲੱਖ ਰੁਪਏ ਦੇਣ ਦਾ ਐਲਾਨ ਕੀਤਾ।
Advertisement
Advertisement
×