DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bus Accident in Punjab: ਪਰਿਵਾਰ ਦੇ ਤਿੰਨ ਜੀਆਂ ਸਣੇ ਅੱਠ ਹਲਾਕ

ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਨਤਮਸਤਕ ਹੋ ਕੇ ਪਰਤ ਰਹੇ ਸਨ ਸ਼ਰਧਾਲੂ

  • fb
  • twitter
  • whatsapp
  • whatsapp
featured-img featured-img
ਮੋਰਿੰਡਾ-ਚੁੰਨੀ ਰੋਡ ’ਤੇ ਪਿੰਡ ਭਟਹੇੜੀ ਕੋਲ ਹਾਦਸੇ ’ਚ ਨੁਕਸਾਨੀ ਬੱਸ।
Advertisement

ਬਸੀ ਪਠਾਣਾਂ ਸਬ ਡਿਵੀਜ਼ਨ ਅਧੀਨ ਪਿੰਡ ਭਟਹੇੜੀ ਕੋਲ ਮੋਰਿੰਡਾ-ਚੁੰਨ੍ਹੀ ਮਾਰਗ ’ਤੇ ਲੰਘੀ ਰਾਤ ਬੱਸ ਪਲਟਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਅੱਠ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 25 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ| ਇਸ ਬੱਸ ਵਿੱਚ ਇਲਾਕੇ ਦੇ ਸ਼ਰਧਾਲੂ ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸੀ ਤੇ ਮੱਥਾ ਟੇਕ ਕੇ ਪਰਤ ਰਹੇ ਸਨ। ਪੋਸਟਮਾਰਟਮ ਤੋਂ ਬਾਅਦ ਅੱਜ ਸੱਤ ਲਾਸ਼ਾਂ ਦਾ ਸਸਕਾਰ ਕਰ ਦਿੱਤਾ ਗਿਆ।

ਘਟਨਾ ਸਥਾਨ ’ਤੇ ਹਾਜ਼ਰ ਪਿੰਡ ਵਾਸੀਆਂ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਪਰਤ ਰਹੀ ਸ਼ਰਧਾਲੂਆਂ ਦੀ ਭਰੀ ਇਹ ਬੱਸ ਲੰਘੀ ਰਾਤ ਜਦੋਂ ਇਹ ਬੱਸ ਮੋਰਿੰਡਾ-ਚੁੰਨ੍ਹੀ ਮਾਰਗ ’ਤੇ ਸਥਿਤ ਪਿੰਡ ਭਟਹੇੜੀ ਨੇੜੇ ਸਥਿਤ ਪਿੰਡ ਹਿੰਮਤਪੁਰਾ ਦੇ ਬੱਸ ਸਟਾਪ ਕੋਲ ਪੁੱਜੀ ਤਾਂ ਸੜਕ ’ਤੇ ਪਏ ਟੋਇਆਂ ਕਾਰਨ ਬੇਕਾਬੂ ਹੋ ਕੇ ਪਲਟ ਗਈ ਅਤੇ ਸੜਕ ਕੰਢੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ| ਸਰਕਾਰੀ ਮਦਦ ਪੁੱਜਣ ਤੋਂ ਪਹਿਲਾਂ ਹੀ ਨੇੜਲੇ ਪਿੰਡਾਂ ਦੇ ਲੋਕਾਂ ਨੇ ਪੀੜਤਾਂ ਨੂੰ ਬੱਸ ’ਚੋਂ ਕੱਢ ਲਿਆ ਸੀ| ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਹਾਦਸੇ ਦਾ ਮੁੱਖ ਕਾਰਨ ਸੜਕ ਦੀ ਖ਼ਸਤਾ ਹਾਲਤ ਹੈ ਅਤੇ ਇਸ ’ਤੇ ਹਰ ਰੋਜ਼ ਹਾਦਸੇ ਹੁੰਦੇ ਰਹਿੰਦੇ ਹਨ। ਹਾਦਸੇ ਵਿੱਚ ਮਰਨ ਵਾਲੇ ਅੱਠ ’ਚੋਂ ਸੱਤ ਵਿਅਕਤੀਆਂ ਦਾ ਪੋਸਟਮਾਰਟਮ ਤੋਂ ਬਾਅਦ ਇੱਥੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਦਕਿ ਇਕ ਮ੍ਰਿਤਕ ਦਾ ਜੱਦੀ ਪਿੰਡ ਸੰਗਰੂਰ ਜ਼ਿਲ੍ਹੇ ’ਚ ਹੋਣ ਕਾਰਨ ਉਸ ਦੀ ਦੇਹ ਉੱਥੇ ਭੇਜ ਦਿੱਤੀ ਗਈ। ਜ਼ਖ਼ਮੀ ਹੋਏ ਸ਼ਰਧਾਲੂਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ|

Advertisement

ਐੱਸ ਡੀ ਐੱਮ ਬਸੀ ਪਠਾਣਾਂ ਹਰਵੀਰ ਕੌਰ ਨੇ ਕਿਹਾ ਕਿ ਹਾਦਸੇ ਬਾਰੇ ਪਤਾ ਲੱਗਦੇ ਹੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਾਦਸੇ ਵਾਲੀ ਥਾਂ ’ਤੇ ਤੁਰੰਤ ਪੁੱਜ ਕੇ ਪੀੜਤਾਂ ਨੂੰ ਰਾਹਤ ਦੇਣ ਦੇ ਹੁਕਮ ਦਿੱਤੇ| ਉਨ੍ਹਾਂ ਖੁਦ ਵੀ ਹਾਦਸੇ ਵਾਲੀ ਥਾਂ ਦਾ ਦੌਰ ਕੀਤਾ| ਉਨ੍ਹਾਂ ਹਾਦਸੇ ’ਚ ਇੱਕ ਔਰਤ ਸਣੇ ਅੱਠ ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ| ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨ ਜਾਂਚ ਦਾ ਵਿਸ਼ਾ ਹਨ ਜਦਕਿ ਤਰਜੀਹ ਜ਼ਖ਼ਮੀਆਂ ਦਾ ਇਲਾਜ ਕਰਵਾਉਣ ਨੂੰ ਹੈ| ਇਸੇ ਤਰ੍ਹਾਂ ਡੀ ਐੱਸ ਪੀ ਬਸੀ ਪਠਾਣਾਂ ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਰਣਜੀਤ ਕੌਰ ਪਤਨੀ ਬਲਜੀਤ ਸਿੰਘ, ਜਗਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਲਖਵੀਰ ਸਿੰਘ ਪੁੱਤਰ ਚਰਮੇਲ ਸਿੰਘ, ਪਰਦੀਪ ਕੌਰ ਪਤਨੀ ਗੁਰਸੇਵਕ ਸਿੰਘ, ਗ੍ਰੰਥੀ ਇਕਬਾਲ ਸਿੰਘ ਪੁੱਤਰ ਜਸਵਿੰਦਰ ਸਿੰਘ, ਹਰਵੀਰ ਸਿੰਘ ਪੁੱਤਰ ਚਰਮੇਲ ਸਿੰਘ ਅਤੇ ਹਰਚੰਦ ਸਿੰਘ ਪੁੱਤਰ ਗੁਰਮੇਲ ਸਿੰਘ ਸਾਰੇ ਵਾਸੀਆਨ ਪਿੰਡ ਮੈਣ ਮਾਜਰੀ, ਕੁਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਕੱਜਲ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ|

Advertisement

ਮਾਨ, ਗੜਗੱਜ ਅਤੇ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਨਾਲ ਹਾਦਸੇ ’ਚ ਹੋਈਆਂ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਹੈ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਸਥਾਨਕ ਲੋਕਾਂ ਦਾ ਧੰਨਵਾਦ ਕੀਤਾ ਹੈ।

Advertisement
×