ਪੌੜੀ (ਉਤਰਾਖੰਡ), 4 ਅਕਤੂਬਰ
ਉਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਬੀਰੋਂਖਾਲ ਇਲਾਕੇ ਵਿੱਚ ਮੰਗਲਵਾਰ ਸ਼ਾਮ ਨੂੰ ਬੱਸ ਖੱਡ ਵਿੱਚ ਡਿੱਗ ਗਈ। ਬੱਸ ਵਿੱਚ 45-50 ਲੋਕ ਸਵਾਰ ਸਨ, ਜਿਸ ਕਾਰਨ ਭਾਰੀ ਜਾਨੀ ਨੁਕਸਾਨ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਹ ਸਾਰੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਹ ਜਾਣਕਾਰੀ ਇੱਥੋਂ ਦੇ ਆਫਤ ਕੰਟਰੋਲ ਰੂਮ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲਾਲਢਾਂਗ ਤੋਂ ਬੀਰੋਂਖਾਲ ਦੇ ਇੱਕ ਪਿੰਡ ਵੱਲ ਜਾ ਰਹੀ ਬੱਸ ਸਿਮਰੀ ਮੋੜ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਘਟਨਾ ਸ਼ਾਮ ਕਰੀਬ 7.30 ਵਜੇ ਦੀ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਨੇਰਾ ਹੋਣ ਕਾਰਨ ਬਚਾਅ ਮੁਹਿੰਮ ਪ੍ਰਭਾਵਿਤ ਹੋ ਰਹੀ ਹੈ। -ਪੀਟੀਆਈ