ਜੰਮੂ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਬੱਸ ਦੇ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਪੰਜ ਵਿਅਕਤੀ ਹਲਾਕ ਤੇ 12 ਹੋਰ ਜ਼ਖ਼ਮੀ ਹੋ ਗਏ। ਬੱਸ ਪੁਣਛ ਦੇ ਸੂਰਨਕੋਟ ਤੋਂ ਜੰਮੂ ਜਾ ਰਹੀ ਸੀ। ਅਧਿਕਾਰੀਆਂ ਨੇ ਕਿਹਾ ਕਿ ਮਾਂਜਾਕੋਟ ਇਲਾਕੇ ਵਿਚ ਡੇਰੀ ਰਾਲਯੋਤ ਕੋਲ ਬੱਸ ਬੇਕਾਬੂ ਹੋ ਕੇ ਸੜਕ ਕੰਢੇ ਡੂੰਘੀ ਖੱਡ ਵਿੱਚ ਜਾ ਡਿੱਗੀ। ਸੁਰੱਖਿਆ ਬਲਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕਾਰਜ ਵਿੱਢ ਕੇ ਜ਼ਖਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ