ਜੰਮੂ, 11 ਮਈ
ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਟਰੱਕ ਨਾਲ ਟਕਰਾਉਣ ਮਗਰੋਂ ਇੱਕ ਬੱਸ ਪਲਟ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 30 ਜਣੇ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਖਾਂਡਲੀ ਪਿੰਡ ਨੇੜੇ ਵਾਪਰਿਆ ਅਤੇ ਸਾਰੇ ਜ਼ਖ਼ਮੀਆਂ ਨੂੰ ਰਾਜੌਰੀ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਪਰੀਰੀ ਤੋਂ ਰਾਜੌਰੀ ਸ਼ਹਿਰ ਵੱਲ ਜਾ ਰਹੀ ਸੀ। -ਪੀਟੀਆਈ