ਵਾਸ਼ਿੰਗਟਨ, 3 ਮਈ
ਨੋਬਲ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਨੇ ਕਿਹਾ ਕਿ ਭਾਰਤ ਨੇ ਬਾਲ ਮਜ਼ਦੂਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਪਿਛਲੇ ਕੁਝ ਸਾਲਾਂ ਵਿੱਚ ਸ਼ਲਾਘਾਯੋਗ ਕਦਮ ਚੁੱਕੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ 2047 ਤੱਕ ਦੇਸ਼ ਦਾ ਹਰ ਬੱਚਾ ਸੁਰੱਖਿਅਤ ਅਤੇ ਸਿੱਖਿਅਤ ਹੋਵੇਗਾ। ਭਾਰਤ 2047 ਵਿੱਚ ਆਜ਼ਾਦੀ ਦੀ 100ਵੀਂ ਵਰ੍ਹੇਗੰਢ ਮਨਾਏਗਾ।