C Joseph Vijay ਨੇ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਦੇ ਦੋਸ਼ ਨਕਾਰੇ
ਤਮਿਲ ਨਾਡੂ ਦੇ ਮੁੱਖ ਮੰਤਰੀ ਸੀ ਜੋਸਫ ਵਿਜੈ ਨੇ ਵਿਰੋਧੀ ਧਿਰਾਂ ਵੱਲੋਂ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਦੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਨਾਕਰ ਦਿੱਤੇ ਹਨ। ਮੁੱਖ ਮੰਤਰੀ ਵਜੋਂ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਟੀ ਵੀ ਕੇ ਪ੍ਰਧਾਨ ਨੇ ਡੀ ਐੱਮ...
ਤਿਰੂਚਿਰਾਪੱਲੀ ’ਚ ਰੈਲੀ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਤਾਮਿਲ ਨਾਡੂ ਦੇ ਮੁੱਖ ਮੰਤਰੀ ਸੀ ਜੋਸਫ ਵਿਜੈ। -ਫੋਟੋ: ਪੀਟੀਆਈ
Advertisement
ਤਮਿਲ ਨਾਡੂ ਦੇ ਮੁੱਖ ਮੰਤਰੀ ਸੀ ਜੋਸਫ ਵਿਜੈ ਨੇ ਵਿਰੋਧੀ ਧਿਰਾਂ ਵੱਲੋਂ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਦੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਨਾਕਰ ਦਿੱਤੇ ਹਨ। ਮੁੱਖ ਮੰਤਰੀ ਵਜੋਂ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਟੀ ਵੀ ਕੇ ਪ੍ਰਧਾਨ ਨੇ ਡੀ ਐੱਮ ਕੇ ਅਤੇ ਅੰਨਾ ਡੀ ਐੱਮ ਕੇ ’ਤੇ ਸੱਤਾ ਹਥਿਆਉਣ ਲਈ ਗੁਪਤ ਗੱਠਜੋੜ ਕਰਨ ਦੇ ਗੰਭੀਰ ਦੋਸ਼ ਲਾਏ।
ਉਨ੍ਹਾਂ ਕਿਹਾ ਕਿ ਡੀ ਐੱਮ ਕੇ ਦੀ ਪਰਿਵਾਰਵਾਦੀ ਸਿਆਸਤ ਹੀ ਵਿਧਾਨ ਸਭਾ ਚੋਣਾਂ ਵਿੱਚ ਉਸ ਦੀ ਹਾਰ ਦਾ ਮੁੱਖ ਕਾਰਨ ਬਣੀ ਹੈ। ਵਿਜੈ ਨੇ ਖੁਦ ਨੂੰ ਮੁੱਖ ਮੰਤਰੀ ਦੀ ਥਾਂ ਜਨਤਾ ਦਾ ਪਹਿਲਾ ਸੇਵਕ ਦੱਸਿਆ। ਉਨ੍ਹਾਂ ਵਿਰੋਧੀਆਂ ’ਤੇ ਤਨਜ ਕਸਦਿਆਂ ਕਿਹਾ ਕਿ ਛੇ ਮਹੀਨੇ ਸ਼ਾਂਤ ਰਹਿਣ ਦਾ ਵਾਅਦਾ ਕਰਨ ਵਾਲੇ ਛੇ ਦਿਨ ਵੀ ਸਬਰ ਨਹੀਂ ਕਰ ਸਕੇ। ਉਨ੍ਹਾਂ ਜਾਤ-ਪਾਤ, ਧਰਮ ਅਤੇ ਪੈਸੇ ਦੀ ਸਿਆਸਤ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਦੇ ਅਧਿਕਾਰਾਂ ਅਤੇ ਧਰਮ ਨਿਰਪੱਖਤਾ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ।
Advertisement
Advertisement
Advertisement
×

