ਨਵੀਂ ਦਿੱਲੀ, 30 ਮਾਰਚ
ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐੱਸ) ਨੇ ਬੁੱਧਵਾਰ ਨੂੰ ਦੇਸ਼ ਵਿੱਚ ਵਿਕਸਿਤ 15 ਹਲਕੇ ਲੜਾਕੂ ਹੈਲੀਕਾਪਟਰ (ਐੱਲਸੀਐੱਸ) ਖ਼ਰੀਦਣ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਜਹਾਜ਼ 3,887 ਕਰੋੜ ਰੁਪਏ ਦੀ ਕੀਮਤ ਨਾਲ ਖ਼ਰੀਦੇ ਜਾਣਗੇ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 10 ਹੈਲੀਕਾਪਟਰ ਭਾਰਤੀ ਹਵਾਈ ਫੌਜ ਲਈ ਜਦਕਿ 5 ਥਲ ਸੈਨਾ ਲਈ ਹੋਣਗੇ। -ਪੀਟੀਆਈ