ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐੱਨਐੱਚਏਆਈ ਅਧਿਕਾਰੀ ’ਤੇ ਹਮਲੇ ਦੇ ਦੋਸ਼ ਹੇਠ ਕੈਬਨਿਟ ਮੰਤਰੀ ਨਾਮਜ਼ਦ

ਸ਼ਿਮਲਾ, 1 ਜੁਲਾਈ ਹਿਮਾਚਲ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਨਿਰੁਧ ਸਿੰਘ ਖ਼ਿਲਾਫ਼ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਏਆਈ) ਦੇ ਦੋ ਅਧਿਕਾਰੀਆਂ ’ਤੇ ਹਮਲਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਭੱਟਾਕੁਫਰ ਖੇਤਰ ਵਿੱਚ ਪੰਜ ਮੰਜ਼ਿਲਾ ਇਮਾਰਤ ਢਹਿ ਗਈ ਸੀ।...
Advertisement

ਸ਼ਿਮਲਾ, 1 ਜੁਲਾਈ

ਹਿਮਾਚਲ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਨਿਰੁਧ ਸਿੰਘ ਖ਼ਿਲਾਫ਼ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਏਆਈ) ਦੇ ਦੋ ਅਧਿਕਾਰੀਆਂ ’ਤੇ ਹਮਲਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਭੱਟਾਕੁਫਰ ਖੇਤਰ ਵਿੱਚ ਪੰਜ ਮੰਜ਼ਿਲਾ ਇਮਾਰਤ ਢਹਿ ਗਈ ਸੀ। ਮੰਤਰੀ ’ਤੇ ਸੋਮਵਾਰ ਨੂੰ ਇਸ ਸਥਾਨ ਦੇ ਦੌਰੇ ਦੌਰਾਨ ਐੱਨਐੱਚਏਆਈ ਦੇ ਦੋ ਅਧਿਕਾਰੀਆਂ ’ਤੇ ਕਥਿਤ ਹਮਲਾ ਕਰਨ ਦਾ ਦੋਸ਼ ਹੈ। ਐੱਨਐੱਚਏਆਈ ਦੇ ਮੈਨੇਜਰ (ਤਕਨੀਕੀ) ਅਚਲ ਜਿੰਦਲ ਦੀ ਸ਼ਿਕਾਇਤ ਮਗਰੋਂ ਪੰਚਾਇਤੀ ਰਾਜ ਤੇ ਪੇਂਡੂ ਵਿਕਾਸ ਮੰਤਰੀ ਅਨਿਰੁਧ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਜਿੰਦਲ ਨੇ ਦੋਸ਼ ਲਾਇਆ ਕਿ ਅਨਿਰੁਧ ਨੇ ਉਨ੍ਹਾਂ ਅਤੇ ਉਸ ਦੇ ਸਾਈਟ ਇੰਜਨੀਅਰ ਯੋਗੇਸ਼ ਨੂੰ ਕਮਰੇ ਵਿੱਚ ਬੁਲਾਇਆ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਐੱਨਐੱਚਏਆਈ ਦੇ ਦੋਵਾਂ ਕਰਮਚਾਰੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਪ੍ਰਤੀਕਿਰਿਆ ਲੈਣ ਲਈ ਮੰਤਰੀ ਨਾਲ ਸੰਪਰਕ ਨਹੀਂ ਹੋ ਸਕਿਆ। ਢੱਲੀ ਥਾਣੇ ਵਿੱਚ ਮੰਤਰੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 132, 121 (1), 352, 126 (2), ਅਤੇ 3 (5) ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨੇ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੰਤਰੀ ਨੂੰ ਅਜਿਹਾ ਕਰਨਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ। -ਪੀਟੀਆਈ

Advertisement

 

Advertisement