ਕੈਬਨਿਟ ਵਜ਼ੀਰਾਂ ਵੱਲੋਂ ਮੁਤਵਾਜ਼ੀ ਜਥੇਦਾਰ ਅੱਗੇ ਪੇਸ਼ ਹੋਣ ਤੋਂ ਇਨਕਾਰ

ਕੈਬਨਿਟ ਵਜ਼ੀਰਾਂ ਵੱਲੋਂ ਮੁਤਵਾਜ਼ੀ ਜਥੇਦਾਰ ਅੱਗੇ ਪੇਸ਼ ਹੋਣ ਤੋਂ ਇਨਕਾਰ

ਚਰਨਜੀਤ ਭੁੱਲਰ

ਚੰਡੀਗੜ੍ਹ, 4 ਅਗਸਤ

ਪੰਜਾਬ ਦੇ ਦੋ ਕੈਬਨਿਟ ਵਜ਼ੀਰਾਂ ਅਤੇ ਤਿੰਨ ਵਿਧਾਇਕਾਂ ਨੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਕੈਬਨਿਟ ਵਜ਼ੀਰਾਂ ਅਤੇ ਵਿਧਾਇਕਾਂ ਨੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਗੇਂਦ ਪੂਰੀ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾਲੇ ਵਿਚ ਸੁੱਟ ਦਿੱਤੀ ਹੈ। ਚੇਤੇ ਰਹੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਨੂੰ ਸਮਾਪਤ ਕਰਨ ਲਈ ਮੰਗਾਂ ਮੰਨਣ ਦੇ ਦਿੱਤੇ ਭਰੋਸੇ ਉੱਤੇ ਪੰਜਾਬ ਸਰਕਾਰ ਵੱਲੋਂ ਕੋਈ ਅਮਲ ਨਾ ਕੀਤੇ ਜਾਣ ਨੂੰ ਲੈ ਕੇ ਕਾਂਗਰਸੀ ਵਜ਼ੀਰਾਂ ਤੇ ਵਿਧਾਇਕਾਂ ਨੂੰ ਤਲਬ ਕੀਤਾ ਸੀ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਤੋਂ ਇਲਾਵਾ ਹਰਿਮੰਦਰ ਸਿੰਘ ਗਿੱਲ ਤੇ ਕੁਲਬੀਰ ਸਿੰਘ ਜ਼ੀਰਾ ਨੇ ਸ੍ਰੀ ਮੰਡ ਨੂੰ ਪੱਤਰ ਭੇਜਿਆ ਹੈ, ਜਿਸ ’ਚ ਇਨ੍ਹਾਂ ਆਗੂਆਂ ਨੇ ਪੇਸ਼ ਹੋਣ ਤੋਂ ਇਨਕਾਰ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All