ਜੈਪੁਰ, 21 ਨਵੰਬਰ
ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੇ ਮੰਤਰੀ ਮੰਡਲ ਵਿਚ ਫੇਰਬਦਲ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਹ ਬਦਲਾਅ ਵੱਡਾ ਸੰਕੇਤ ਹੈ, ਜਿਸ ਦਾ ਕਾਂਗਰਸ ਨੂੰ ਫਾਇਦਾ ਹੋਵੇਗਾ ਅਤੇ ਪਾਰਟੀ 2023 ਵਿੱਚ ਮੁੜ ਸਰਕਾਰ ਬਣਾਏਗੀ। ਰਾਜ ਵਿੱਚ ਸਰਕਾਰ ਮੰਤਰੀ ਮੰਡਲ ਵਿੱਚ ਪ੍ਰਸਤਾਵਿਤ ਫੇਰਬਦਲ ਬਾਰੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਇਲਟ ਨੇ ਕਿਹਾ, “ਕੋਸ਼ਿਸ਼ ਕੀਤੀ ਗਈ ਹੈ ਕਿ ਇਸ ਵਿੱਚ ਕਿਸੇ ਨੂੰ ਵੀ ਬਾਹਰ ਨਾ ਰੱਖਿਆ ਜਾਵੇ ਅਤੇ ਇਸ ਦਾ ਵਿਸਥਾਰ ਹਰ ਵਰਗ, ਹਰ ਸਮਾਜ, ਹਰ ਖੇਤਰੀ ਅਤੇ ਭੂਗੋਲਿਕ ਨੁਕਤੇ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ।’