ਨਵੀਂ ਦਿੱਲੀ, 30 ਅਕਤੂਬਰ
ਸੀਬੀਆਈ ਦੇ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਨੇ ਮੁਲਕ ’ਚ ਭ੍ਰਿਸ਼ਟਾਚਾਰ ਦੇ ਟਾਕਰੇ ਲਈ ਕੇਂਦਰੀ ਏਜੰਸੀਆਂ ’ਚ ਤਾਲਮੇਲ ਮਜ਼ਬੂਤ ਬਣਾਊਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਕੌਮੀ ਕਾਨਫਰੰਸ ਦੀ ਸਮਾਪਤੀ ਮੌਕੇ ਸ੍ਰੀ ਸ਼ੁਕਲਾ ਨੇ ਸੱਦਾ ਦਿੱਤਾ ਕਿ ਜਾਂਚ ਅਤੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਰਾਹੀਂ ਭ੍ਰਿਸ਼ਟਾਚਾਰ ਨੂੰ ਸੱਟ ਮਾਰੀ ਜਾਵੇ। ਕੇਂਦਰੀ ਵਿਜੀਲੈਂਸ ਕਮਿਸ਼ਨਰ ਸੰਜੈ ਕੋਠਾਰੀ ਨੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਸਰਕਾਰੀ ਨੌਕਰਸ਼ਾਹਾਂ ਦੀ ਪਛਾਣ ਕਰਨ ਲਈ ਕਿਹਾ। ਕਾਨਫਰੰਸ ਦੌਰਾਨ ਫੋਰੈਂਸਿਕ ਸਾਇੰਸ, ਡਿਜੀਟਲ ਅਧਿਐਨ ਅਤੇ ਹੋਰ ਪ੍ਰਕਿਰਿਆਵਾਂ ਬਾਰੇ ਵੀ ਚਰਚਾ ਕੀਤੀ ਗਈ। -ਪੀਟੀਆਈ