ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬੱਚਿਆਂ ਦੇ ਟੀਕਾਕਰਨ ਬਾਰੇ ਮਾਹਿਰਾਂ ਦੇ ਫ਼ੈਸਲੇ ’ਚ ਅਦਾਲਤ ਦਖ਼ਲ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਲੱਗਣ ਵਾਲੇ ਟੀਕੇ ਦੇ ਸੁਰੱਖਿਅਤ ਹੋਣ ਬਾਰੇ ਫ਼ੈਸਲਾ ਉੱਚ ਪੱਧਰ ਦੇ ਮਾਹਿਰ ਹੀ ਲੈ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਬੱਚਿਆਂ ਦੇ ਟੀਕਾਕਰਨ ਬਾਰੇ ਕੇਂਦਰ ਵੱਲੋਂ ਲਿਆ ਗਿਆ ਫ਼ੈਸਲਾ ਆਲਮੀ ਵਿਗਿਆਨਕ ਮਾਪਦੰਡਾਂ ਤੇ ਮਾਹਿਰਾਂ ਦੀਆਂ ਸਿਫਾਰਿਸ਼ਾਂ ਮੁਤਾਬਕ ਹੀ ਲਿਆ ਗਿਆ ਹੈ। -ਪੀਟੀਆਈ