ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ ਨਾਲ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹੈ ਕੈਨੇਡਾ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਸਾਲ ਕਰ ਸਕਦੇ ਹਨ ਭਾਰਤ ਦਾ ਦੌਰਾ
ਨਵੀਂ ਦਿੱਲੀ ਵਿੱਚ ਇੱਕ ਮੀਟਿੰਗ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਪੀਟੀਆਈ ਫਾਈਲ
Advertisement

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਕਿਹਾ ਕਿ ਦੋ ਸਾਲਾਂ ਦੇ ਤਣਾਅਪੂਰਨ ਸਬੰਧਾਂ ਮਗਰੋਂ ਕੈਨੇਡਾ ਤੇ ਭਾਰਤ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਆਨੰਦ ਦਾ ਇਹ ਬਿਆਨ ਹਫ਼ਤੇ ਦੇ ਅਖੀਰ ਵਿਚ ਦੱਖਣੀ ਅਫਰੀਕਾ ਵਿਚ ਜੀ20 ਸਿਖਰ ਵਾਰਤਾ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦਰਮਿਆਨ ਹੋਈ ਬੈਠਕ ਤੋਂ ਬਾਅਦ ਆਇਆ ਹੈ।

ਬੈਠਕ ਵਿਚ ਦੋਵਾਂ ਆਗੂਆਂ ਨੇ ਇਕ ਨਵੇਂ ਵਪਾਰ ਸਮਝੌਤੇ ਲਈ ਗੱਲਬਾਤ ਮੁੜ ਸ਼ੁਰੂ ਕਰਨ ਬਾਰੇ ਸਹਿਮਤੀ ਦਿੱਤੀ ਹੈ। ਆਨੰਦ ਨੇ ਇਸ ਖ਼ਬਰ ਏਜੰਸੀ ਨੂੰ ਟੈਲੀਫੋਨ ’ਤੇ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਦੋਵੇਂ ਆਗੂ ਇਸ ਗੱਲ ’ਤੇ ਦ੍ਰਿੜ ਸਨ ਕਿ ਇਹ ਕੰਮ ਜਲਦੀ ਤੋਂ ਜਲਦੀ ਪੂਰਾ ਹੋਵੇ। ਕਾਰਨੀ ਅਗਲੇ ਸਾਲ ਦੀ ਸ਼ੁਰੂਆਤ ਵਿਚ ਭਾਰਤ ਦੀ ਯਾਤਰਾ ਕਰਨਗੇ। ਆਨੰਦ ਨੇ ਅਗਲੇ ਦਹਾਕੇ ਵਿਚ ਗੈਰ ਅਮਰੀਕੀ ਵਪਾਰ ਨੂੰ ਦੁੱਗਣਾ ਕਰਨ ਦੇ ਕਾਰਨੀ ਦੇ ਟੀਚੇ ਦਾ ਜ਼ਿਕਰ ਕੀਤਾ। ਕੈਨੇਡਾ ਵਿਸ਼ਵ ਦੇ ਉਨ੍ਹਾਂ ਕੁਝ ਦੇਸ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦਾ ਅਰਥਚਾਰਾ ਵਪਾਰ ’ਤੇ ਨਿਰਭਰ ਹੈ ਤੇ ਕੈਨੇਡਾ ਦਾ 75 ਫੀਸਦ ਤੋਂ ਵਧ ਬਰਾਮਦ ਅਮਰੀਕਾ ਨੂੰ ਜਾਂਦੀ ਹੈ।

Advertisement

Advertisement
Tags :
#CanadaExports#CanadaIndiaTrade#CanadianForeignPolicyBilateralTradeIndiaCanadaRelationsIndiaTradeMarkCarneyNarendraModiTradeDealUSMCA
Show comments