DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada News: ਕੈਨੇਡਾ ’ਚ ਭਾਰਤੀ ਰੈਸਟੋਰੈਂਟ ਦੇ ਬਾਹਰ ਮੁੜ ਫਾਇਰਿੰਗ

ਕੈਨੇਡਾ ਦੇ ਸ਼ਹਿਰ Brampton ਵਿੱਚ ਇਕ ਭਾਰਤੀ ਰੈਸਟੋਰੈਂਟ ਦੇ ਬਾਹਰ ਫਾਇਰਿੰਗ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਪੋਸਟ ਵਿੱਚ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਆਪ ਨੂੰ “ਰਾਜਾ ਪਹਿਲਵਾਨ” ਦੱਸਣ ਵਾਲੇ ਵਿਅਕਤੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਕੈਨੇਡਾ ਦੇ ਸ਼ਹਿਰ Brampton ਵਿੱਚ ਇਕ ਭਾਰਤੀ ਰੈਸਟੋਰੈਂਟ ਦੇ ਬਾਹਰ ਫਾਇਰਿੰਗ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਪੋਸਟ ਵਿੱਚ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਆਪ ਨੂੰ “ਰਾਜਾ ਪਹਿਲਵਾਨ” ਦੱਸਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਉਸ ਨੇ ਅਤੇ ਉਸ ਦੇ ਸਾਥੀ ਨੇ ਦਾਲ ਰੋਟੀ (Dal Roti) ਰੈਸਟੋਰੈਂਟ ਦੇ ਬਾਹਰ ਗੋਲੀਆਂ ਚਲਾਈਆਂ।

ਪੋਸਟ ਅਨੁਸਾਰ ਇਹ ਹਮਲਾ ਰੈਸਟੋਰੈਂਟ ਮਾਲਕ ਨੂੰ ਚਿਤਾਵਨੀ ਦੇਣ ਲਈ ਕੀਤਾ ਗਿਆ ਹੈ। ਦੋਸ਼ ਲਾਇਆ ਗਿਆ ਕਿ ਉੱਥੇ ਕੰਮ ਕਰਨ ਵਾਲੇ ਕੁੱਝ ਵਿਦਿਆਰਥੀਆਂ ਨੂੰ ਤਨਖ਼ਾਹ ਨਹੀਂ ਦਿੱਤੀ ਗਈ ਅਤੇ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀਆਂ ਕੋਸ਼ਿਸ਼ਾਂ ਵੀ ਨਾਕਾਮ ਰਹੀਆਂ।

ਪੁਲੀਸ ਨੂੰ ਸ਼ੱਕ ਹੈ ਕਿ ਇਸ ਘਟਨਾ ਦੇ ਤਾਰ ਗੈਂਗਸਟਰ ਰੋਹਿਤ ਗੋਦਾਰਾ (Rohit Godara) ਅਤੇ ਗੋਲਡੀ ਬਰਾੜ (Goldy Brar) ਦੇ ਗਿਰੋਹ ਨਾਲ ਜੁੜੇ ਹੋ ਸਕਦੇ ਹਨ।

Advertisement

ਇਸੇ ਦੌਰਾਨ, Financial Transactions and Reports Analysis Centre of Canada (FINTRAC) ਨੇ ਹਾਲ ਹੀ ਵਿੱਚ ਚਿਤਾਵਨੀ ਦਿੱਤੀ ਸੀ ਕਿ ਕੈਨੇਡਾ ਵਿੱਚ ਕੁਝ ਗੈਂਗ ਆਰਥਿਕ ਤੌਰ ’ਤੇ ਕਮਜ਼ੋਰ ਭਾਰਤੀ ਵਿਦਿਆਰਥੀਆਂ ਨੂੰ ਵਰਤ ਕੇ ਦੱਖਣੀ ਏਸ਼ੀਆਈ ਭਾਈਚਾਰੇ ਵਿਰੁੱਧ ਡਰ ਅਤੇ ਵਸੂਲੀ ਦਾ ਮਾਹੌਲ ਬਣਾ ਰਹੇ ਹਨ।

Advertisement

Advertisement
×