ਸਰਕਾਰੀ ਨੌਕਰੀਆਂ ਦੇ Candidate ਨੇ Protest March ਕੀਤਾ
ਧਾਂਦਲੀ ਦੇ ਦੋਸ਼ ਲਾਉਂਦਿਆਂ ਭਰਤੀ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ
ਸਰਕਾਰੀ ਨੌਕਰੀਆਂ ਦੇ ਉਮੀਦਵਾਰਾਂ ਨੇ ਅੱਜ ਇੱਥੇ ਧਾਂਦਲੀਆਂ ਦੇ ਦੋਸ਼ ਲਾਉਂਦੇ ਹੋਏ ਸਬ-ਇੰਸਪੈਕਟਰ ਦੀਆਂ ਅਸਾਮੀਆਂ ਸਣੇ ਵੱਖ-ਵੱਖ ਭਰਤੀ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਗਾਂਧੀ ਮੈਦਾਨ ਤੋਂ ਮਾਰਚ ਸ਼ੁਰੂ ਕੀਤਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧੇ, ਪਰ ਪੁਲੀਸ ਨੇ ਉਨ੍ਹਾਂ ਨੂੰ ਜੇ ਪੀ ਗੋਲੰਬਰ ’ਤੇ ਰੋਕ ਲਿਆ। ਮੀਂਹ ਦਰਮਿਆਨ, ਤਿਰੰਗਾ ਫੜੀ ਕੁਝ ਪ੍ਰਦਰਸ਼ਨਕਾਰੀਆਂ ਨੇ ਜੇ ਪੀ ਗੋਲੰਬਰ ’ਤੇ ਬੈਰੀਕੇਡ ਤੋੜ ਦਿੱਤੇ ਅਤੇ ਉਹ ਵੱਖ-ਵੱਖ ਰਸਤਿਆਂ ਰਾਹੀਂ ਨਿਕਲ ਗਏ, ਜੋ ਪੁਲੀਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਹਿੱਸਾ ਨਹੀਂ ਸਨ। ਕੁਝ ਪ੍ਰਦਰਸ਼ਨਕਾਰੀਆਂ ਨੇ ਰੇਲਵੇ ਟਰੈਕਾਂ ਨੂੰ ਜਾਮ ਕਰਨ ਦੀ ਕੋਸ਼ਿਸ਼ ਵੀ ਕੀਤੀ, ਜਦੋਂ ਕਿ ਕਈ ਵਿਧਾਨ ਸਭਾ ਅਤੇ ਮੁੱਖ ਮੰਤਰੀ ਨਿਵਾਸ ਵੱਲ ਵਧੇ। ਪਟਨਾ ਦੇ ਐੱਸ ਐੱਸ ਪੀ ਕਾਰਤੀਕੇ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ, ‘‘ਪਾਬੰਦੀਸ਼ੁਦਾ ਖੇਤਰਾਂ ਵਿੱਚ ਦਾਖ਼ਲ ਹੋਣ ਤੋਂ ਬਾਅਦ ਵੱਖ-ਵੱਖ ਥਾਵਾਂ ਤੋਂ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਝਾਰਖੰਡ ਪ੍ਰੀਖਿਆ ਵਿਵਾਦ: ਸਰਕਾਰ ਨੂੰ 18 ਤੱਕ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ
ਰਾਂਚੀ: ਝਾਰਖੰਡ ਹਾਈ ਕੋਰਟ ਨੇ ਅੱਜ ਸੂਬਾ ਸਰਕਾਰ ਨੂੰ 11ਵੀਂ ਅਤੇ 13ਵੀਂ ਜੇ ਪੀ ਐੱਸ ਸੀ ਪ੍ਰੀਖਿਆਵਾਂ ਰਾਹੀਂ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਮਾਮਲੇ ਵਿੱਚ 18 ਸਤੰਬਰ ਤੱਕ ਆਪਣਾ ਜਵਾਬੀ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। -ਪੀਟੀਆਈ

