ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਸੋਨੀਆ ਗਾਂਧੀ ਨੇ ਨਹੀਂ ਬਲਕਿ 78 ਵਿਧਾਇਕਾਂ ਨੇ ਹਟਾਇਆ: ਸੁਰਜੇਵਾਲਾ

ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਸੋਨੀਆ ਗਾਂਧੀ ਨੇ ਨਹੀਂ ਬਲਕਿ 78 ਵਿਧਾਇਕਾਂ ਨੇ ਹਟਾਇਆ: ਸੁਰਜੇਵਾਲਾ

ਚੰਡੀਗੜ੍ਹ, 2 ਅਕਤੂਬਰ

ਕਾਂਗਰਸ ਦੇ ਕੌਮੀ ਤਰਜਮਾਨ ਰਣਦੀਪ ਸਿੰਘ ਸੁਰਜੇਵਾਲਾ ਨੇ ਅੱਜ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਨਹੀਂ ਹਟਾਇਆ ਬਲਕਿ 78 ਵਿਧਾਇਕਾਂ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੇ ਜਾਣ ਉੱਤੇ ਅਜਿਹਾ ਹੋਇਆ ਹੈ।

ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਜਦੋਂ ਕੋਈ ਮੁੱਖ ਮੰਤਰੀ ਆਪਣੇ ਸਾਰੇ ਵਿਧਾਇਕਾਂ ਦਾ ਵਿਸ਼ਵਾਸ ਗੁਆ ਦੇਵੇ ਤਾਂ ਉਸ ਨੂੰ ਅਹੁਦੇ ਉੱਤੇ ਨਹੀਂ ਰਹਿਣਾ ਚਾਹੀਦਾ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੁਰਜੇਵਾਲਾ ਨੇ ਕਿਹਾ, ''ਪੰਜਾਬ ਵਿਚਲੇ ਕਾਂਗਰਸ ਦੇ 79 ਵਿਧਾਇਕਾਂ ਵਿੱਚੋਂ 78 ਵਿਧਾਇਕਾਂ ਨੇ ਲਿਖਤ ਵਿਚ ਮੁੱਖ ਮੰਤਰੀ ਬਦਲਣ ਦੀ ਮੰਗ ਕੀਤੀ ਸੀ ਤਾਂ ਅਜਿਹੇ ਵਿਚ ਕੀ ਸਾਨੂੰ ਮੁੱਖ ਮੰਤਰੀ ਨਹੀਂ ਬਦਲਣਾ ਚਾਹੀਦਾ ਸੀ। ਤੁਸੀਂ ਸਾਡੇ ਉੱਪਰ ਤਾਨਾਸ਼ਾਹੀ ਦੇ ਦੋਸ਼ ਲਗਾ ਰਹੇ ਹੋ। 78 ਵਿਧਾਇਕ ਇਕ ਪਾਸੇ ਅਤੇ ਇਕ ਮੁੱਖ ਮੰਤਰੀ ਦੂਜੇ ਪਾਸੇ ਅਤੇ ਤੁਸੀਂ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਸੋਨੀਆ ਗਾਂਧੀ ਕਾਂਗਰਸ ਪਾਰਟੀ ਦੀ ਪ੍ਰਧਾਨ ਹੈ ਅਤੇ ਪੰਜਾਬ ਵਿਚ ਮੁੱਖ ਮੰਤਰੀ ਬਦਲਣ ਦਾ ਫ਼ੈਸਲਾ ਉਨ੍ਹਾਂ ਦਾ ਨਹੀਂ ਸੀ।'' ਹਾਲਾਂਕਿ, ਕੈਪਟਨ ਅਮਰਿੰਦਰ ਪਹਿਲਾਂ ਹੀ ਪਾਰਟੀ ਦੇ ਦੋਸ਼ਾਂ ਨੂੰ ਨਕਾਰ ਚੁੱਕੇ ਹਨ ਕਿ ਉਹ ਵਿਧਾਇਕਾਂ ਦਾ ਭਰੋਸਾ ਗੁਆ ਚੁੱਕੇ ਸਨ। ਸੁਰਜੇਵਾਲਾ ਨੇ ਕਿਹਾ ਕਿ ਪੰਜਾਬ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕੋਈ ਵਿਅਕਤੀ ਮੁੱਖ ਮੰਤਰੀ ਬਣਿਆ ਹੋਵੇ ਅਤੇ ਇਹ ਇਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਉਨ੍ਹਾਂ ਭਾਜਪਾ ਤੋਂ ਸਵਾਲ ਕੀਤਾ ਕਿ ਕੀ ਉਨ੍ਹਾਂ ਦਾ ਕੋਈ ਮੁੱਖ ਮੰਤਰੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਇਹ ਪਹਿਲ ਕੀਤੀ ਹੈ ਤਾਂ ਇਸ ਨਾਲ ਭਾਜਪਾ ਨੂੰ ਕੀ ਤਕਲੀਫ਼ ਹੋ ਰਹੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All