ਚੰਡੀਗੜ੍ਹ, 5 ਅਕਤੂਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਨੂੰ ਲੰਘਣ ਦੇਣ। ਉਨ੍ਹਾਂ ਕਿਹਾ ਕਿ ਸੂਬੇ ਅਤੇ ਲੋਕਾਂ ਦੇ ਹਿੱਤਾਂ, ਖ਼ੁਦ ਕਿਸਾਨਾਂ ਦੇ ਹਿੱਤਾਂ ਖ਼ਾਤਰ ਅਜਿਹਾ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਮਾਲ ਗੱਡੀਆਂ ਨੂੰ ਗੁਜ਼ਰਨ ਦੇਣ ਦੀ ਇਜਾਜ਼ਤ ਦੇਣ ਲਈ ਕੋਲੇ ਤੇ ਖ਼ਾਦਾਂ ਦੀ ਕਮੀ ਦਾ ਹਵਾਲਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਚੌਲ ਤੇ ਕਣਕ ਦੇ ਭੰਡਾਰਨ ਲਈ ਫੂਡ ਸਟਾਕ ਨੂੰ ਵੀ ਟਰਾਂਸਪੋਰਟ ਕਰਨ ਦੀ ਲੋੜ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕਮੀ ਨਾ ਆਵੇ। -ਟ.ਨ.ਸ.