ਕੈਪਟਨ ਸਾਹਿਬ! ਦੁਕਾਨਦਾਰਾਂ ਨੂੰ ਜ਼ਹਿਰ ਦੇ ਕੇ ਮਾਰ ਦਿਓ: ਪੰਜਾਬ ਸਰਕਾਰ ਦੇ ਹੁਕਮ ਖ਼ਿਲਾਫ਼ ਦੁਕਾਨਦਾਰਾਂ ਵੱਲੋਂ ‘ਬਗ਼ਾਵਤ’

ਕੈਪਟਨ ਸਾਹਿਬ! ਦੁਕਾਨਦਾਰਾਂ ਨੂੰ ਜ਼ਹਿਰ ਦੇ ਕੇ ਮਾਰ ਦਿਓ: ਪੰਜਾਬ ਸਰਕਾਰ ਦੇ ਹੁਕਮ ਖ਼ਿਲਾਫ਼ ਦੁਕਾਨਦਾਰਾਂ ਵੱਲੋਂ ‘ਬਗ਼ਾਵਤ’

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਸ਼ਹਿਰ ਦੇ ਦੁਕਾਨਦਾਰ ਪ੍ਰਦਰਸ਼ਨ ਕਰਦੇ ਹੋਏ।

ਪੰਜਾਬੀ ਟ੍ਰਿਬਿਊਨ ਵੈੈੱਬ ਡੈੱਸਕ

ਚੰਡੀਗੜ੍ਹ, 5 ਮਈ

ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਮਾਮਲੇ ਵਧਣ ਕਾਰਨ ਰਾਜ ਵਿੱਚ ਸਖਤ ਨਿਯਮ ਲਾਗੂ ਕਰਨ ਤੋਂ ਦੁਕਾਨਦਾਰ ਨਾਰਾਜ਼ ਹੋ ਗਏ ਹਨ। ਉਨ੍ਹਾਂ ਨੇ ਅੱਜ ਰਾਜ ਭਰ ਵਿੱਚ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਤਬਾਹ ਕਰ ਰਹੀ ਹੈ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਦੇ ਕਾਰੋਬਾਰੀ ਸ਼ਾਮਲ ਹਨ। ਪੰਜਾਬ ਵਪਾਰ ਮੰਡਲ ਤੇ ਦੁਕਾਨਦਾਰਾਂ ਨੇ ਅੱਜ ਰਾਜ ਸਰਕਾਰ ਖ਼ਿਲਾਫ਼ ਸ਼ਹਿਰ ਦੇ ਅਨਾਰਦਾਨਾ ਚੌਕ ਵਿੱਚ ਪ੍ਰਦਰਸ਼ਨ ਕੀਤਾ।

ਮਾਛੀਵਾੜਾ ਸਾਹਿਬ (ਗੁਰਦੀਪ ਸਿੰਘ ਟੱਕਰ):ਪੰਜਾਬ ਸਰਕਾਰ ਵਲੋਂ ਕਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਏ ਮਿੰਨੀ ਲੌਕਡਾਊਨ ਦਾ ਕਈ ਸ਼ਹਿਰਾਂ ’ਚ ਵਿਰੋਧ ਹੋ ਰਿਹਾ ਹੈ। ਮਾਛੀਵਾੜਾ ’ਚ ਕਈ ਦੁਕਾਨਦਾਰਾਂ ਨੇ ਮੇਨ ਚੌਕ ’ਚ ਧਰਨਾ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਰੋਜ਼ ਸਵੇਰੇ 8 ਤੋਂ ਬਾਅਦ ਦੁਪਹਿਰ 2 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਅੱਜ ਮਾਛੀਵਾੜਾ ਦੇ ਖਾਲਸਾ ਚੌਕ ਵਿਖੇ ਭਾਰੀ ਗਿਣਤੀ ’ਚ ਇਕੱਤਰ ਹੋਏ ਦੁਕਾਨਦਾਰਾਂ ਮਨਜੀਤ ਸਿੰਘ ਮੱਕੜ, ਅਮਨਦੀਪ ਸਿੰਘ ਤਨੇਜਾ, ਰਕੇਸ਼ ਬਾਂਸਲ, ਬੱਬੂ ਜੁਨੇਜਾ, ਨੰਦ ਕਿਸ਼ੋਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਤਾਂ ਪਤਾ ਨਹੀਂ ਉਹ ਕਦੋਂ ਮਰਨਗੇ ਪਰ ਅੱਜ ਸਰਕਾਰ ਵਲੋਂ ਲਗਾਏ ਮਿੰਨੀ ਲੌਕਡਾਊਨ ਤੇ ਧੱਕੇਸ਼ਾਹੀ ਦੇ ਰਵੱਈਏ ਕਾਰਨ ਦੁਕਾਨਦਾਰ ਅੱਜ ਮਰਨ ਕੰਢੇ ਪਹੁੰਚ ਗਏ ਹਨ। ਦੁਕਾਨਦਾਰਾਂ ਨੇ ਕਿਹਾ ਕਿ ਕੈਪਟਨ ਸਾਹਿਬ ਇਸ ਨਾਲੋਂ ਚੰਗਾ ਤਾਂ ਸਾਨੂੰ ਜ਼ਹਿਰ ਦੇ ਕੇ ਮਾਰ ਦਿਓ ਕਿਉਂਕਿ ਜੇਕਰ ਉਨ੍ਹਾਂ ਦਾ ਕਾਰੋਬਾਰ ਇਸੇ ਤਰ੍ਹਾਂ ਠੱਪ ਰਿਹਾ ਤਾਂ ਵੀ ਜਲਦ ਹੀ ਆਰਥਿਕ ਜਾਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਮਰ ਜਾਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕਰੋਨਾ ਮਹਾਮਾਰੀ ਤੋਂ ਬਚਾਅ ਜ਼ਰੂਰੀ ਹੈ ਕਿ ਪਰ ਸਰਕਾਰ ਇਹ ਵੀ ਸੋਚੇ ਕਿ ਜਿਨ੍ਹਾਂ ਦੁਕਾਨਦਾਰਾਂ ਦੇ ਕਾਰੋਬਾਰ ਮੁਕੰਮਲ ਬੰਦ ਕਰ ਦਿੱਤੇ ਗਏ ਹਨ ਉਹ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਿਵੇਂ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਕੁਝ ਹੀ ਘੰਟੇ ਸਾਰੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਇਜ਼ਾਜਤ ਦੇਵੇ ਤਾਂ ਜੋ ਉਹ ਵੀ ਕੁਝ ਵਪਾਰ ਕਰ ਸਕਣ। ਦੁਕਾਨਦਾਰਾਂ ਦੇ ਰੋਸ ਧਰਨੇ ’ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਪਰਮਜੀਤ ਸਿੰਘ ਢਿੱਲੋਂ ਵੀ ਸ਼ਾਮਲ ਹੋਏ। ਰੋਸ ਧਰਨੇ ਦੇ ਅਖੀਰ ’ਚ ਸਮੂਹ ਦੁਕਾਨਦਾਰਾਂ ਨੇ ਫੈਸਲਾ ਕੀਤਾ ਕਿ ਉਹ ਰੋਜ਼ ਸਰਕਾਰ ਦੇ ਫੈਸਲੇ ਖਿਲਾਫ਼ ਜਾਂਦਿਆਂ ਸਵੇਰੇ 8 ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਪਣੀਆਂ ਦੁਕਾਨਾਂ ਖੋਲ੍ਹਣਗੇ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਦੁਕਾਨਦਾਰਾਂ ਖ਼ਿਲਾਫ਼ ਕਿਸੇ ਕਿਸਮ ਦੀ ਧੱਕੇਸ਼ਾਹੀ ਨਾ ਕਰੇ। ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜਾ ਵੀ ਦੁਕਾਨਦਾਰ ਬਾਅਦ ਦੁਪਹਿਰ 2 ਵਜੇ ਮਗਰੋਂ ਦੁਕਾਨ ਖੋਲ੍ਹੇਗਾ ਤਾਂ ਉਸ ਖ਼ਿਲਾਫ਼ ਪੁਲੀਸ ਕੋਈ ਕਾਰਵਾਈ ਕਰਦਾ ਹੈ ਉਹ ਬਿਲਕੁਲ ਯੋਗ ਹੋਵੇਗੀ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਦੁਕਾਨਦਾਰਾਂ ਵੱਲੋਂ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਕਾਸ਼ ਚੰਦ ਗਰਗ, ਹਰਭਜਨ ਸਿੰਘ ਹੈਪੀ, ਜਸਵਿੰਦਰ ਸਿੰਘ ਪ੍ਰਿੰਸ, ਮੱਖਣ ਕਾਂਸਲ, ਦੀਪ ਸਰਾਓ, ਜੋਨੀ ਕੁਮਾਰ ਅਤੇ ਬਲਦੇਵ ਕੁਮਾਰ ਨੇ ਕਿਹਾ ਕਿ ਨਵੀਆਂ ਹਦਾਇਤਾਂ ਵਿੱਚ ਕੱਪੜਾ, ਰੈਡੀਮੇਡ ਕੱਪੜੇ, ਜੁੱਤੇ, ਬਿਜਲੀ ਦੇ ਸਾਮਾਨ ਅਤੇ ਰਿਪੇਅਰ, ਫੋਟੋਗ੍ਰਾਫਰ ਹੇਅਰ ਡਰੈਸਰ ਸਮੇਤ ਹੋਰ ਕਈ ਟਰੇਡਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜ਼ਾਜਤ ਨਾ ਦੇੇਣ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਜਦੋਂਕਿ ਕਈ ਅਜਿਹੀਆਂ ਟਰੇਡਾਂ ਛੱਡ ਦਿੱਤੀਆਂ ਹਨ ,ਜੋ ਸਾਮਾਨ ਲੋਕ ਰੋਜ਼ਾਨਾ ਵਰਤੋਂ ’ਚ ਲਿਆਉਂਦੇ ਹਨ। ਦੁਕਾਨਦਾਰਾਂ ਨੇ ਕਿਹਾ ਕਿ ਉਹ ਕਿਰਾਏ ਦੀਆਂ ਦੁਕਾਨਾਂ ਵਿੱਚ ਬੈਠੇ ਹਨ ਅਤੇ ਉਨ੍ਹਾਂ ਦੀਆਂ ਦੁਕਾਨਾਂ ’ਤੇ ਜੋ ਵਰਕਰ ਰੱਖੇ ਹੋਏ ਹਨ ਉਨ੍ਹਾਂ ਨੂੰ ਵੀ ਤਨਖਾਹ ਦੇਣੀ ਪੈ ਰਹੀ ਹੈ ਅਤੇ ਦੁਕਾਨਾਂ ਦਾ ਬਿਜਲੀ ਦਾ ਬਿੱਲ ਵੀ ਉਸੇ ਤਰ੍ਹਾਂ ਹੀ ਆ ਰਿਹਾ ਹੈ ਅਤੇ ਬਾਕੀ ਟੈਕਸਾਂ ਦੀ ਵਸੂਲੀ ਵੀ ਸਰਕਾਰ ਵੱਲੋਂ ਉਸੇ ਤਰ੍ਹਾਂ ਕੀਤੀ ਜਾ ਰਹੀ ਹੈ। ਇਸ ਮੌਕੇ ਬੀਡੀਪੀਓ ਬਲਜੀਤ ਸਿੰਘ ਸੋਹੀ, ਡੀਐੱਸਪੀ ਸੁਖਰਾਜ ਸਿੰਘ ਘੁੰਮਣ ਅਤੇ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਵੱਲੋਂ ਜਾਮ ਖੋਲ੍ਹਣ ਦੀ ਅਪੀਲ ਵੀ ਧਰਨਾਕਾਰੀਆਂ ਨੇ ਸਵੀਕਾਰ ਨਹੀਂ ਕੀਤੀ। ਅਖੀਰ ਦੋ ਘੰਟਿਆਂ ਬਾਅਦ ਦੁਕਾਨਦਾਰਾਂ ਨੇ ਆਪਣੀਆਂ ਸਾਰੀਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕਰਕੇ ਧਰਨਾ ਸਮਾਪਤ ਕਰ ਦਿੱਤਾ। ਧਰਨੇ ਕਾਰਨ ਮੁੱਖ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ।

ਜੰਡਿਆਲਾ ਗੁਰੂ(ਸਿਮਰਤਪਾਲ ਸਿੰਘ ਬੇਦੀ): ਲੌਕਡਾਊਨ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਇਥੇ ਵਾਲਮੀਕ ਚੌਕ ’ਚ ਪੰਜਾਬ ਸਰਕਾਰ ਅਤੇ ਪੁਲੀਸ ਵਿਰੁੱਧ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਦਾ ਕਹਿਣਾ ਹੈ ਪੰਜਾਬ ਸਰਕਾਰ ਨੇ ਲੌਕਡਾਊਨ ਲਗਾ ਕੇ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਖੋਲ੍ਹਣ ਦੀ ਛੂਟ ਦਿੱਤੀ ਹੈ ਅਤੇ ਕੁਝ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਲਈ ਕਿਹਾ ਗਿਆ ਹੈ। ਡੀਐੱਸਪੀ ਜੰਡਿਆਲਾ ਗੁਰੂ ਸੁਖਵਿੰਦਰਪਾਲ ਸਿੰਘ ਤੇ ਐੱਸਐੱਚਓ ਹਰਪ੍ਰੀਤ ਸਿੰਘ ਮੌਕੇ ਉੱਤੇ ਪਹੁੰਚੇ। ਡੀਐੱਸਪੀ ਨੇ ਧਰਨਾ ਦੇਣ ਵਾਲਿਆਂ ਨਾਲ ਗੱਲ ਕੀਤੀ ਤਾਂ ਧਰਨਾਕਾਰੀਆਂ ਨੇ ਦੱਸਿਆ ਪੁਲੀਸ ਵੱਲੋਂ ਲੌਕਡਾਊਨ ਦੇ ਓਹਲੇ ਵਿੱਚ ਦੁਕਾਨਦਾਰਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਡੀਐੱਸਪੀ ਨੇ ਦੁਕਾਨਦਾਰਾਂ ਦੀ ਮੰਗ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੱਕ ਪਹੁੰਚਾਉਣ ਲਈ ਮੰਗਪੱਤਰ ਵੀ ਲਿਆ।

ਮੋਗਾ(ਮਹਿੰਦਰ ਸਿੰਘ ਰੱਤੀਆਂ): ਪੰਜਾਬ ਸਰਕਾਰ ਦੀ ਤਾਲਾਬੰਦੀ ਖ਼ਿਲਾਫ਼ ਨਿਹਾਲ ਸਿੰਘ ਵਾਲਾ ਵਿਖੇ ਦੁਕਾਨਦਾਰਾਂ ਨੇ ਕੌਂਸਲਰ ਰੂਪ ਲਾਲ ਦੀ ਅਗਵਾਈ ਹੇਠ ਚੌਕ ਵਿਚ ਧਰਨਾ ਦਿੱਤਾ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਰੁਜ਼ਗਾਰ ਖੋਹ ਰਾਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All