ਕੈਪਟਨ ਵੱਲੋਂ ਵਜ਼ੀਫਿਆਂ ਦੇ ਬਕਾਏ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਕੈਪਟਨ ਵੱਲੋਂ ਵਜ਼ੀਫਿਆਂ ਦੇ ਬਕਾਏ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਜੂਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਨਫੈਡਰੇਸ਼ਨ ਆਫ਼ ਕਾਲਜਿਜ਼ ਵੱਲੋਂ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਸਾਲ 2017-2020 ਲਈ ਭਾਈਵਾਲੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਭਾਈਵਾਲੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਪਹਿਲੀ ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ ਪਹਿਲੀ ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ ’ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ,ਜਿਸ ਨਾਲ ਅਨੁਸੂਚਿਤ ਜਾਤੀ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਤੂਬਰ 2018 ਅਤੇ 9 ਫਰਵਰੀ, 2020 ਨੂੰ ਲਿਖੇ ਗਏ ਅਰਧ ਸਰਕਾਰੀ ਪੱਤਰਾਂ ਵਿੱਚ ਉਨ੍ਹਾਂ ਨੇ ਇਸ ਯੋਜਨਾ ਤਹਿਤ ਰਾਜ ਦੀ ਬਕਾਇਆ ਰਾਸ਼ੀ ਸਬੰਧੀ ਸੂਬੇ ਦੀ ਚਿੰਤਾ ਨੂੰ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All