ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਅਮਰਿੰਦਰ ਦੀ ਬੀਤੇ ਦਿਨ ਲੰਡਨ ਦੇ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦੀ ਸਫਲ ਸਰਜਰੀ ਹੋਈ। ਉਹ ਹਾਲ ਹੀ ਵਿੱਚ ਸਰਜਰੀ ਲਈ ਲੰਡਨ ਪਹੁੰਚੇ ਸਨ। ਕੈਪਟਨ ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਹਨ, ਜਿਨ੍ਹਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੱਠਜੋੜ ਕਰਕੇ ਹਾਲੀਆ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। -ਪੀਟੀਆਈ