ਸ਼ਿਮਲਾ ’ਚ ਡੂੰਘੀ ਖੱਡ ਵਿੱਚ ਡਿੱਗੀ ਕਾਰ, ਇੱਕ ਦੀ ਮੌਤ, ਛੇ ਜ਼ਖ਼ਮੀ
ਇੱਥੇ ਇੱਕ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਛੇ ਲੋਕ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਇਹ ਹਾਦਸਾ ਸ਼ਿੰਗਲਾ ਗ੍ਰਾਮ ਪੰਚਾਇਤ ਦੇ ਖੁਨਾ ਪਿੰਡ ਨੇੜੇ ਵਾਪਰਿਆ, ਜਦੋਂ ਕਾਰ ਚਾਲਕ ਨੇ ਗੱਡੀ ਤੋਂ ਕੰਟਰੋਲ ਗੁਆ...
Advertisement
ਇੱਥੇ ਇੱਕ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਛੇ ਲੋਕ ਜ਼ਖਮੀ ਹੋ ਗਏ।
ਪੁਲੀਸ ਅਨੁਸਾਰ, ਇਹ ਹਾਦਸਾ ਸ਼ਿੰਗਲਾ ਗ੍ਰਾਮ ਪੰਚਾਇਤ ਦੇ ਖੁਨਾ ਪਿੰਡ ਨੇੜੇ ਵਾਪਰਿਆ, ਜਦੋਂ ਕਾਰ ਚਾਲਕ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ।
Advertisement
ਇੱਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਛੇ ਹੋਰ ਲੋਕ ਜ਼ਖਮੀ ਹੋ ਗਏ।
ਸਥਾਨਕ ਲੋਕਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਜ਼ਖਮੀਆਂ ਨੂੰ ਬਚਾਇਆ ਅਤੇ ਲਾਸ਼ ਨੂੰ ਬਾਹਰ ਕੱਢਿਆ। ਜ਼ਖਮੀਆਂ ਨੂੰ ਇਲਾਜ ਲਈ ਮਹਾਤਮਾ ਗਾਂਧੀ ਮੈਡੀਕਲ ਸਰਵਿਸਿਜ਼ ਕੰਪਲੈਕਸ, ਖਾਨੇਰੀ ਭੇਜਿਆ ਗਿਆ ਹੈ।
ਪੁਲੀਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Advertisement
