ਕਾਰਟੂਨਿਸਟ ਹੇਮੰਤ ਮਾਲਵੀਆ ਨੂੰ ਅਗਾਊਂ ਜ਼ਮਾਨਤ
ਸੁਪਰੀਮ ਕੋਰਟ ਨੇ ਅੱਜ ਕਾਰਟੂਨਿਸਟ ਹੇਮੰਤ ਮਾਲਵੀਆ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਉਸ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ ਐੱਸ ਐੱਸ ਵਰਕਰਾਂ ਦੇ ਕਥਿਤ ਇਤਰਾਜ਼ਯੋਗ ਕਾਰਟੂਨ ਸੋਸ਼ਲ ਮੀਡੀਆ ’ਤੇ ਸਾਂਝੇ ਕਰਨ ਦਾ ਦੋਸ਼ ਹੈ। ਜਸਟਿਸ ਅਰਵਿੰਦ ਕੁਮਾਰ ਅਤੇ...
Advertisement
ਸੁਪਰੀਮ ਕੋਰਟ ਨੇ ਅੱਜ ਕਾਰਟੂਨਿਸਟ ਹੇਮੰਤ ਮਾਲਵੀਆ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਉਸ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ ਐੱਸ ਐੱਸ ਵਰਕਰਾਂ ਦੇ ਕਥਿਤ ਇਤਰਾਜ਼ਯੋਗ ਕਾਰਟੂਨ ਸੋਸ਼ਲ ਮੀਡੀਆ ’ਤੇ ਸਾਂਝੇ ਕਰਨ ਦਾ ਦੋਸ਼ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਐੱਨ ਵੀ ਅੰਜਾਰੀਆ ਦੇ ਬੈਂਚ ਨੇ ਇਸ ਗੱਲ ’ਤੇ ਗੌਰ ਕੀਤਾ ਕੀਤਾ ਕਿ ਮਾਲਵੀਆ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ ’ਤੇ ਮੁਆਫੀ ਮੰਗ ਲਈ ਹੈ। ਅਦਾਲਤ ਨੇ ਪੁਲੀਸ ਨੂੰ ਕਿਹਾ ਕਿ ਜੇ ਕਾਰਟੂਨਿਸਟ ਜਾਂਚ ਵਿੱਚ ਸਹਿਯੋਗ ਨਹੀਂ ਕਰਦਾ, ਤਾਂ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਜਾ ਸਕਦੀ ਹੈ। ਇੰਦੌਰ ਵਿੱਚ ਇੱਕ ਵਕੀਲ ਅਤੇ ਆਰ ਐੱਸ ਐੱਸ ਵਰਕਰ ਵਿਨੈ ਜੋਸ਼ੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਈ ਵਿੱਚ ਮਾਲਵੀਆ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਮਾਲਵੀਆ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
Advertisement
Advertisement