ਨਵੀਂ ਦਿੱਲੀ: ਮਹਾਰਾਸ਼ਟਰ ਤੋਂ ਆ ਰਹੇ ਮੁਸਾਫਰਾਂ ਦੀ ਆਰਟੀ-ਪੀਸੀਆਰ ਰਿਪੋਰਟ ਦੀ ਜਾਂਚ ਕਰਨ ’ਚ ਨਾਕਾਮ ਰਹਿਣ ਨੂੰ ਲੈ ਕੇ ਚਾਰ ਏਅਰ ਲਾਈਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਇਹ ਕੇਸ ਆਫ਼ਤ ਪ੍ਰਬੰਧਨ ਐਕਟ ਤਹਿਤ ਚਾਰ ਹਵਾਈ ਸੇਵਾਵਾਂ ਵਿਸਤਾਰਾ, ਇੰਡੀਗੋ, ਸਪਾਈਸ ਜੈੱਟ ਅਤੇ ਏਅਰ ਏਸ਼ੀਆ ਖ਼ਿਲਾਫ਼ ਦਰਜ ਕੀਤੇ ਗਏ ਹਨ। ਇਸ ਮੁੱਦੇ ’ਤੇ ਇਨ੍ਹਾਂ ਚਾਰੋ ਹਵਾਈ ਸੇਵਾਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। -ਪੀਟੀਆਈ