ਸ੍ਰੀਨਗਰ: ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਕਾਰਜਕਾਰੀ ਮੈਜਿਸਟ੍ਰੇਟ ਨੇ ਪੁਲੀਸ ਨੂੰ ਪੀਡੀਪੀ ਦੇ 10 ਨੇਤਾਵਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਖ਼ਿਲਾਫ਼ ਦੋਸ਼ ਹਨ ਕਿ ਉਨ੍ਹਾਂ ਨੇ ਪਾਰਟੀ ਦੇ ਸੰਸਥਾਪਕ ਮੁਫ਼ਤੀ ਮੁਹੰਮਦ ਸਈਦ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਕਰੋਨਾ ਨੇਮਾਂ ਦੀ ਉਲੰਘਣਾ ਕੀਤੀ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਮੁਖੀ ਮਹਬਿੂਬਾ ਮੁਫ਼ਤੀ ਨੇ ਕਿਹਾ ਕਿ ਇਸ ਕਾਰਵਾਈ ਤੋਂ ਜਾਪਦਾ ਹੈ ਕਿ ਕਰੋਨਾ ਨਿਯਮ ਸਿਰਫ਼ ਉਨ੍ਹਾਂ ਦੀ ਪਾਰਟੀ ਲਈ ਹੀ ਬਣੇ ਹਨ ਭਾਜਪਾ ਲਈ ਨਹੀਂ ਕਿਉਂਕਿ ਭਾਜਪਾ ਕਸ਼ਮੀਰ ਵਿਚ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕਰ ਚੁੱਕੀ ਹੈ।ਇਸ ਪ੍ਰਸ਼ਾਸਨਿਕ ਕਾਰਵਾਈ ਖ਼ਿਲਾਫ਼ ਮਹਬਿੂਬਾ ਨੇ ਟਵੀਟ ਵੀ ਕੀਤਾ ਹੈ। -ਪੀਟੀਆਈ