ਪੈਗੰਬਰ ਮੁਹੰਮਦ ਖਿਲਾਫ਼ ਫੇਸਬੁੱਕ ਪੋਸਟ ਪਾਉਣ ਦਾ ਮਾਮਲਾ; ਈਦਗਾਹ ਕਮੇਟੀ ਨੇ ਵਿਅਕਤੀ ਵਿਰੁੱਧ NSA ਦੀ ਕੀਤੀ ਮੰਗ
ਇੱਥੋਂ ਦੀ ਈਦਗਾਹ ਕਮੇਟੀ ਨੇ ਮੰਗ ਕੀਤੀ ਹੈ ਕਿ ਪੈਗੰਬਰ ਮੁਹੰਮਦ ਅਤੇ ਕੁਰਾਨ ਵਿਰੁੱਧ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟਾਂ ਲਈ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ’ਤੇ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਮੁਕੱਦਮਾ ਚਲਾਇਆ ਜਾਵੇ ਕਿਉਂਕਿ ਇਨ੍ਹਾਂ ਟਿੱਪਣੀਆਂ ਨੇ ਭਾਈਚਾਰੇ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਕਮੇਟੀ ਦੇ ਚੇਅਰਮੈਨ ਰਾਹਤ ਅਲੀ ਖਾਨ ਅਤੇ ਸਕੱਤਰ ਕਾਸਿਮ ਰਾਜਾ ਨੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਪੁਲੀਸ ਸੁਪਰਡੈਂਟ ਰਾਜੇਸ਼ ਦਿਵੇਦੀ ਨੂੰ ਸੌਂਪਿਆ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਸ ਵਿਅਕਤੀ ਨੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟ ਪਾ ਕੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ, ਜਿਸ ਨਾਲ ਸ਼ਹਿਰ ਦਾ ਮੁਸਲਿਮ ਭਾਈਚਾਰਾ ਗੁੱਸੇ ਵਿੱਚ ਆ ਗਿ
ਦੋਸ਼ੀਆਂ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਕਮੇਟੀ ਨੇ ਦੋਸ਼ ਲਗਾਇਆ ਕਿ ਪੋਸਟ ਪਿੱਛੇ ਇੱਕ ਵੱਡੀ ਸਾਜ਼ਿਸ਼ ਹੈ ਅਤੇ ਇਸ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
ਮੰਗ ਪੱਤਰ ਵਿੱਚ ਇਹ ਵੀ ਕਿਹਾ ਗਿਆ ਕਿ ਇਨ੍ਹਾਂ ਤੋਂ ਇਲਾਵਾ, ਫੇਸਬੁੱਕ ’ਤੇ ਜਾਅਲੀ ਪੱਤਰਕਾਰੀ ਕਰਨ ਵਾਲਿਆਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਜਾਅਲੀ ਪੱਤਰਕਾਰਾਂ ਵਿਰੁੱਧ ਮੁਹਿੰਮ ਚਲਾ ਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਸਨਿਚਰਵਾਰ ਨੂੰ ਸ਼ਾਹਜਹਾਂਪੁਰ ਦੇ ਸਦਰ ਬਾਜ਼ਾਰ ਖੇਤਰ ਵਿੱਚ ਇਹ ਘਟਨਾਕ੍ਰਮ ਵਾਪਰਿਆ ਸੀ, ਜਦੋਂ ਇੱਕ 45 ਸਾਲਾ ਵਿਅਕਤੀ ਨੇ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਪੈਗੰਬਰ ਮੁਹੰਮਦ ਅਤੇ ਕੁਰਾਨ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਪੋਸਟ ਕੀਤੀਆਂ ਸਨ, ਜਿਸ ਕਾਰਨ ਵੱਡੀ ਭੀੜ ਪੁਲੀਸ ਸਟੇਸ਼ਨ ਦੇ ਬਾਹਰ ਇਕੱਠੀ ਹੋ ਗਈ ਅਤੇ ਨਾਅਰੇਬਾਜ਼ੀ ਕੀਤੀ।