ਨਾਗਪੁਰ, 15 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਕਥਿਤ ਅਪਮਾਨਜਨਕ ਭਾਸ਼ਾ ਵਰਤਣ ਦੇ ਦੋਸ਼ ਹੇਠ ਨਾਗਪੁਰ ਦੇ ਕਾਂਗਰਸੀ ਆਗੂ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਆਗੂ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਨੇੜੇ ਰੋਸ ਮੁਜ਼ਾਹਰੇ ਦੌਰਾਨ ਪ੍ਰਧਾਨ ਮੰਤਰੀ ਖਿਲਾਫ਼ ਕਥਿਤ ਮੰਦੇ ਬੋਲ ਬੋਲੇ ਸਨ। ਉਂਜ ਪੁਲੀਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ। ਸਥਾਨਕ ਭਾਜਪਾ ਆਗੂਆਂ ਵੱਲੋਂ ਡੀਸੀਪੀ ਜ਼ੋਨ 1 ਸੰਦੀਪ ਪਖਾਲੇ ਨੂੰ ਮੰਗਲਵਾਰ ਰਾਤ ਦਿੱਤੀ ਸ਼ਿਕਾਇਤ ਮਗਰੋਂ ਕਾਂਗਰਸ ਦੀ ਨਾਗਪੁਰ ਇਕਾਈ ਦੇ ਸਾਬਕਾ ਪ੍ਰਧਾਨ ਸ਼ੇਖ਼ ਹੁਸੈਨ ਖਿਲਾਫ਼ ਗਿੱਟੀਖਾਦਨ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 294 ਤੇ 504 ਤਹਿਤ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ