ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਟਸਐਪ ’ਤੇ ਤਿੰਨ ਤਲਾਕ ਦੇਣ ਲਈ ਪਤੀ ਸਮੇਤ ਪਰਿਵਾਰ ’ਤੇ ਮਾਮਲਾ ਦਰਜ

ਇੱਕ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਾਜ ਲਈ ਤੰਗ-ਪਰੇਸ਼ਾਨ ਕਰਨ ਤੋਂ ਬਾਅਦ ਵਟਸਐਪ ਰਾਹੀਂ ਆਪਣੀ ਪਤਨੀ ਨੂੰ ਗੈਰ-ਕਾਨੂੰਨੀ ਢੰਗ ਨਾਲ ਤਿੰਨ ਤਲਾਕ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬਸੇਰਾ...
Advertisement

ਇੱਕ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਾਜ ਲਈ ਤੰਗ-ਪਰੇਸ਼ਾਨ ਕਰਨ ਤੋਂ ਬਾਅਦ ਵਟਸਐਪ ਰਾਹੀਂ ਆਪਣੀ ਪਤਨੀ ਨੂੰ ਗੈਰ-ਕਾਨੂੰਨੀ ਢੰਗ ਨਾਲ ਤਿੰਨ ਤਲਾਕ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬਸੇਰਾ ਪਿੰਡ ਵਿੱਚ ਵਾਪਰੀ।

ਸਰਕਲ ਅਫ਼ਸਰ (CO) ਰਵੀਸ਼ੰਕਰ ਨੇ ਦੱਸਿਆ ਕਿ ਅਸਮਾ ਵੱਲੋਂ ਆਪਣੇ ਪਤੀ ਹਸਨ, ਸੱਸ ਰਸ਼ੀਦਾ ਅਤੇ ਦੋ ਜੇਠਾਂ, ਸਲੀਮ ਅਤੇ ਸ਼ਾਕਿਰ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਐਤਵਾਰ ਨੂੰ ਐੱਫਆਈਆਰ ਦਰਜ ਕੀਤੀ ਗਈ ਸੀ।

Advertisement

ਸ਼ਿਕਾਇਤ ਅਨੁਸਾਰ ਅਸਮਾ ਦਾ ਵਿਆਹ ਹਸਨ ਨਾਲ ਨਵੰਬਰ 2017 ਵਿੱਚ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਦਾਜ ਲਈ ਉਸ ਨੂੰ ਲਗਾਤਾਰ ਤੰਗ ਕੀਤਾ ਜਾਂਦਾ ਸੀ ਅਤੇ ਬਾਅਦ ਵਿੱਚ ਉਹ ਆਪਣੇ ਮਾਪਿਆਂ ਕੋਲ ਰਹਿਣ ਲਈ ਚਲੀ ਗਈ ਸੀ।

ਉਸ ਨੇ ਦਾਅਵਾ ਕੀਤਾ ਕਿ 31 ਮਾਰਚ, 2025 ਨੂੰ ਉਸ ਦੇ ਪਤੀ ਨੇ ਕਥਿਤ ਤੌਰ ’ਤੇ ਉਸਨੂੰ ਵਟਸਐਪ 'ਤੇ ਇੱਕ ਸੰਦੇਸ਼ ਭੇਜ ਕੇ ਗੈਰ-ਕਾਨੂੰਨੀ ਢੰਗ ਨਾਲ ਤਿੰਨ ਤਲਾਕ ਦੇ ਦਿੱਤਾ।

ਸੀਓ ਨੇ ਅੱਗੇ ਕਿਹਾ ਕਿ ਇਹ ਮਾਮਲਾ ਦਾਜ ਰੋਕੂ ਐਕਟ ਅਤੇ ਮੁਸਲਿਮ ਮਹਿਲਾ (ਵਿਆਹ 'ਤੇ ਅਧਿਕਾਰਾਂ ਦੀ ਸੁਰੱਖਿਆ) ਐਕਟ, 2019 ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਤੁਰੰਤ ਤਿੰਨ ਤਲਾਕ ਦੇਣ ’ਤੇ ਕਾਨੂੰਨ ਤਹਿਤ ਪਾਬੰਦੀ ਹੈ। -ਪੀਟੀਆਈ

Advertisement
Show comments