ਲਖਨਊ: ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ’ਚ ਬਹੁਜਨ ਸਮਾਜ ਪਾਰਟੀ ਦੇ ਕੌਮੀ ਕੋਆਰਡੀਨੇਟਰ ਤੇ ਪਾਰਟੀ ਮੁਖੀ ਮਾਇਆਵਤੀ ਦੇ ਭਤੀਜੇ ਆਕਾਸ਼ ਆਨੰਦ ਖ਼ਿਲਾਫ਼ ਨਫਰਤੀ ਭਾਸ਼ਣ ਦੇਣ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਬਸਪਾ ਆਗੂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਜਿਸ ਰੈਲੀ ਵਿੱਚ ਆਕਾਸ਼ ਆਨੰਦ ਨੇ ਭਾਸ਼ਣ ਦਿੱਤਾ ਸੀ, ਦੇ ਪ੍ਰਬੰਧਕਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਭਾਜਪਾ ਦੇ ਬੁਲਾਰੇ ਰਾਕੇਸ਼ ਤ੍ਰਿਪਾਠੀ ਨੇ ਕਿਹਾ ਕਿ ਬਸਪਾ ਆਗੂ ਸੁਰਖੀਆਂ ’ਚ ਰਹਿਣ ਲਈ ਅਜਿਹੇ ਭਾਸ਼ਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪਾਰਟੀਆਂ ਨੂੰ ਚੋਣ ਕਮਿਸ਼ਨ ਦੇ ਨਾਲ ਨਾਲ ਲੋਕਾਂ ਦੀ ਅਦਾਲਤ ’ਚ ਵੀ ਜਵਾਬ ਦੇਣਾ ਪਵੇਗਾ। -ਆਈਏਐੱਨਐੱਸ