ਮੁੰਬਈ, 19 ਜੁਲਾਈ
ਬੌਲੀਵੁੱਡ ਅਭਿਨੇਤੀ ਰੀਆ ਚੱਕਰਬਰਤੀ ਨੂੰ ਕਥਿਤ ਤੌਰ ‘ਤੇ ਧਮਕਾਉਣ ਦੇ ਦੋਸ਼ ਵਿੱਚ ਮੁੰਬਈ ਪੁਲੀਸ ਨੇ ਦੋ ਇੰਸਟਾਗ੍ਰਾਮ ਅਕਾਊਂਟਧਾਰਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਦੀ ਭਾਲ ਜਾਰੀ ਹੈ। ਰੀਆ ਨੇ ਵੀਰਵਾਰ ਨੂੰ ਸਾਈਬਰ ਕ੍ਰਾਈਮ ਸੈੱਲ ਨੂੰ ਬੇਨਤੀ ਕੀਤੀ ਕਿ ਉਸ ਨੂੰ ਉਸ ਦੇ ਮਿੱਤਰ ਅਦਾਕਾਰ ਸੁਸ਼ਾਂਤ ਰਾਜਪੂਤ ਦੀ ਮੌਤ ਤੋਂ ਬਾਅਦ ਉਸ ਨੂੰ ਬਲਾਤਕਾਰ ਅਤੇ ਕਤਲ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।