ਮਾਇਆਵਤੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਯੂਟਿਊਬਰ ਖ਼ਿਲਾਫ਼ ਕੇਸ ਦਰਜ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਯੂਟਿਊਬਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਸੂਤਰਾਂ ਨੇ ਇੱਥੇ ਦੱਸਿਆ ਕਿ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਨਰੇਂਦਰ ਮੋਹਿਤ ਨੇ ਲੰਘੀ ਸ਼ਾਮ ਸ਼ਾਲੀਮਾਰ ਗਾਰਡਨ ਥਾਣੇ...
Advertisement
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਯੂਟਿਊਬਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਸੂਤਰਾਂ ਨੇ ਇੱਥੇ ਦੱਸਿਆ ਕਿ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਨਰੇਂਦਰ ਮੋਹਿਤ ਨੇ ਲੰਘੀ ਸ਼ਾਮ ਸ਼ਾਲੀਮਾਰ ਗਾਰਡਨ ਥਾਣੇ ’ਚ ਯੂਟਿਊਬਰ ਪੁਨੀਤ ਸੁਪਰਸਟਾਰ (ਮੂਲ ਨਾਂ ਪ੍ਰਕਾਸ਼ ਕੁਮਾਰ) ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ।
ਐੱਫਆਈਆਰ ’ਚ ਦੋਸ਼ ਲਾਏ ਗਏ ਹਨ ਕਿ ਯੂਟਿਊਬਰ ਨੇ ਸੋਸ਼ਲ ਮੀਡੀਆ ਮੰਚ ‘ਇੰਸਟਾਗ੍ਰਾਮ’ ’ਤੇ ਪਾਈ ਇੱਕ ਵੀਡੀਓ ’ਚ ਸਾਬਕਾ ਮੁੱਖ ਮੰਤਰੀ ਮਾਇਆਵਤੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਪੁਲੀਸ ਕਮਿਸ਼ਨਰ ਨਿਮਿਸ਼ ਪਾਟਿਲ ਅਨੁਸਾਰ ਐੱਫਆਈਆਰ ’ਚ ਕਿਹਾ ਗਿਆ ਹੈ ਕਿ ਵਾਇਰਲ ਹੋਈ ਇਸ ਵੀਡੀਓ ਕਾਰਨ ਬਹੁਜਨ ਸਮਾਜ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪੁਲੀਸ ਨੇ ਯੂਟਿਊਬਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement