DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

'Cash at judge's house': ਸੀਜੀਆਈ ਵੱਲੋਂ ਜਸਟਿਸ ਵਰਮਾ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਕਾਇਮ

ਸੀਜੀਆਈ ਨੇ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਜਸਟਿਸ ਯਸ਼ਵੰਤ ਵਰਮਾ ਨੂੰ ਫਿਲਹਾਲ ਕੋਈ ਨਿਆਂਇਕ ਕੰਮ ਨਾ ਸੌਂਪਣ ਦੀ ਹਦਾਇਤ ਕੀਤੀ
  • fb
  • twitter
  • whatsapp
  • whatsapp
Advertisement
'Cash at judge's house': CJI constitutes 3-member panel to probe allegations against Justice Yashwant Varma
ਸੱਤਿਆ ਪ੍ਰਕਾਸ਼
ਨਵੀਂ ਦਿੱਲੀ, 22 ਮਾਰਚ
Chief Justice of India (ਸੀਜੇਆਈ) ਸੰਜੀਵ ਖੰਨਾ ਨੇ ਦਿੱਲੀ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਕਮੇਟੀ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ Justice Sheel Nagu, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ ਜਸਟਿਸ Justice G.S. Sandhawalia ਅਤੇ ਕਰਨਾਟਕ ਹਾਈ ਕੋਰਟ ਦੀ ਜਸਟਿਸ Justice Anu Sivaraman ਸ਼ਾਮਲ ਹਨ। ਸੀਜੇਆਈ ਖੰਨਾ ਨੇ ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀਕੇ ਉਪਾਧਿਆਏ ਨੂੰ ਹਦਾਇਤ ਕੀਤੀ ਹੈ ਕਿ ਜਸਟਿਸ ਯਸ਼ਵੰਤ ਵਰਮਾ ਨੂੰ ਫਿਲਹਾਲ ਕੋਈ ਨਿਆਂਇਕ ਕੰਮ ਨਾਲ ਸੌਂਪਿਆ ਜਾਵੇ।

ਸੀਜੇਆਈ) ਸੰਜੀਵ ਖੰਨਾ ਨੇ ਇਹ ਫ਼ੈਸਲਾ ਦਿੱਲੀ ਹਾਈਕੋਰਟ ਦੇ ਚੀਫ ਜਸਟਿਸ ਵੱਲੋਂ ਜਸਟਿਸ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ ਤੋਂ 14 ਮਾਰਚ ਨੂੰ ਅੱਗ ਘਟਨਾ ਦੌਰਾਨ ਕਥਿਤ ਨਕਦੀ ਮਿਲਣ ਦੇ ਮਾਮਲੇ ਵਿੱਚ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਕੀਤਾ ਹੈ।
Advertisement

ਦਿੱਲੀ ਹਾਈਕੋਰਟ ਦੇ ਚੀਫ ਜਸਟਿਸ ਡੀਕੇ ਉਪਾਧਿਆਏ ਵੱਲੋਂ ਜਸਟਿਸ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ ਤੋਂ ਕਥਿਤ ਨਕਦੀ ਮਿਲਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਸੰਜੀਵ ਖੰਨਾ ਨੂੰ ਰਿਪੋਰਟ ਸੌਂਪੀ ਗਈ ਸੀ। ਜਸਟਿਸ ਉਪਾਧਿਆਏ ਨੇ ਘਟਨਾ ਸਬੰਧੀ ਸਬੂਤ ਅਤੇ ਜਾਣਕਾਰੀ ਇਕੱਠੀ ਕਰਨ ਲਈ ਅੰਦਰੂਨੀ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਸੀ ਅਤੇ ਸ਼ੁੱਕਰਵਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ। 
 
Advertisement
×