ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਤੀ ਆਧਾਰਿਤ ਜਨਗਣਨਾ ਮੁੱਦੇ ’ਤੇ ਚਰਚਾ ਲਈ 27 ਮਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਨਿਤੀਸ਼ ਕੁਮਾਰ ਨੇ ਕਿਹਾ, ‘‘ਅਸੀਂ ਸਾਰੀਆਂ ਪਾਰਟੀਆਂ ਨੂੰ 27 ਮਈ ਨੂੰ ਮੀਟਿੰਗ ਦੀ ਤਜਵੀਜ਼ ਭੇਜੀ ਹੈ। ਹਾਲਾਂਕਿ, ਕੁਝ ਪਾਰਟੀਆਂ ਨੇ ਹਾਲੇ ਤੱਕ ਸਰਕਾਰ ਨੂੰ ਕੋਈ ਜਵਾਬ ਨਹੀਂ ਦਿੱਤਾ ਹੈ। ਅਸੀਂ ਉਨ੍ਹਾਂ ਦੇ ਜਵਾਬ ਦੀ ਉਡੀਕ ਕਰ ਰਹੇ ਹਾਂ।’’ ਉਨ੍ਹਾਂ ਕਿਹਾ, ‘‘ਅਸੀਂ ਜਾਤੀ ਆਧਾਰਿਤ ਜਨਗਣਨਾ ਨਾਲ ਸਬੰਧਤ ਹਰੇਕ ਮੁੱਦੇ ’ਤੇ ਚਰਚਾ ਕਰਨਾ ਚਾਹੁੰਦੇ ਹਾਂ। ਵੱਖ-ਵੱਖ ਪਾਰਟੀਆਂ ਦੇ ਨੇਤਾ ਆਪਣੇ ਸੁਝਾਅ ਦੇਣਗੇ, ਜਿਸ ਨਾਲ ਵੱਡੀ ਮਦਦ ਮਿਲੇਗੀ।’’ ਨਿਤੀਸ਼ ਕੁਮਾਰ ਦਾ ਇਹ ਬਿਆਨ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਵੱਲੋਂ ਉਨ੍ਹਾਂ ਨਾਲ ਇਸ ਮੁੱਦੇ ’ਤੇ ਮੁਲਾਕਾਤ ਕਰਨ ਤੋਂ 10 ਦਿਨ ਬਾਅਦ ਆਇਆ ਹੈ। ਇਸ ਤੋਂ ਪਹਿਲਾਂ ਜੀਤਨ ਰਾਮ ਮਾਂਝੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ 27 ਮਈ ਦੀ ਮੀਟਿੰਗ ਲਈ ਮੁੱਖ ਮੰਤਰੀ ਦਫ਼ਤਰ ਤੋਂ ਫੋਨ ਆਇਆ ਹੈ। -ਆਈਏਐੱਨਐੱਸ