ਨਵੀਂ ਦਿੱਲੀ, 19 ਅਗਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ ਸੀਬੀਆਈ ਦੇ ਛਾਪੇ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਦਾ ਨਤੀਜਾ ਹੈ, ਜਿਸ ਦੀ ਵਿਸ਼ਵ ਪੱਧਰ ‘ਤੇ ਸ਼ਲਾਘਾ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀਬੀਆਈ ਦੇ ਛਾਪੇ ਪਹਿਲਾਂ ਪਏ ਤੇ ਇਸ ਵਾਰ ਵੀ ਕੁਝ ਸਾਹਮਣੇ ਨਹੀਂ ਆਵੇਗਾ।